DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਗਰੂਰ: ਕੜਾਕੇ ਦੀ ਠੰਢ ਵਿੱਚ ਬੇਰੁਜ਼ਗਾਰਾਂ ਦਾ ਮੋਰਚਾ ਜਾਰੀ

ਪੋਹ ਮਹੀਨੇ ਦੀ ਪੈ ਰਹੀ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਦੇ ਬਾਵਜੂਦ ਬੇਰੁਜ਼ਗਾਰ ਆਪਣੀਆਂ ਮੰਗਾਂ ਮਨਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਅਣਮਿਥੇ ਸਮੇਂ ਲਈ ਲਗਾਏ ਪੱਕੇ ਮੋਰਚੇ ’ਤੇ ਡਟੇ ਹੋਏ ਹਨ। ‘ਬੇਰੁਜ਼ਗਾਰ ਸਾਂਝੇ ਮੋਰਚੇ’ ਦੀ...

  • fb
  • twitter
  • whatsapp
  • whatsapp
featured-img featured-img
ਸੰਗਰੂਰ ਚ ਬੇਮਿਆਦੀ ਪੱਕੇ ਮੋਰਚੇ ਦੇ 10ਵੇਂ ਦਿਨ ਮੂੰਹ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖਾਮੋਸ਼ ਵਰਤ ਰੱਖਣ ਦੌਰਾਨ ਬੇਰੁਜ਼ਗਾਰ। ਫੋਟੋ: ਲਾਲੀ।
Advertisement

ਪੋਹ ਮਹੀਨੇ ਦੀ ਪੈ ਰਹੀ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਦੇ ਬਾਵਜੂਦ ਬੇਰੁਜ਼ਗਾਰ ਆਪਣੀਆਂ ਮੰਗਾਂ ਮਨਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਅਣਮਿਥੇ ਸਮੇਂ ਲਈ ਲਗਾਏ ਪੱਕੇ ਮੋਰਚੇ ’ਤੇ ਡਟੇ ਹੋਏ ਹਨ।

‘ਬੇਰੁਜ਼ਗਾਰ ਸਾਂਝੇ ਮੋਰਚੇ’ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ (DC) ਦਫ਼ਤਰ ਦੇ ਬਾਹਰ ਸੜਕ ਕਿਨਾਰੇ ਇੱਕ ਛੋਟੇ ਜਿਹੇ ਟੈਂਟ ਵਿੱਚ ਬੇਰੁਜ਼ਗਾਰ ਨੌਜਵਾਨ ਠੰਢੀਆਂ ਰਾਤਾਂ ਗੁਜ਼ਾਰਨ ਲਈ ਮਜ਼ਬੂਰ ਹਨ। ਅਨੇਕਾਂ ਮੀਟਿੰਗਾਂ ਅਤੇ ਰੋਸ ਪ੍ਰਦਰਸ਼ਨਾਂ ਦੇ ਬਾਵਜੂਦ ਕੋਈ ਸੁਣਵਾਈ ਨਾ ਹੋਣ ਕਾਰਨ ਇਨ੍ਹਾਂ ਨੌਜਵਾਨਾਂ ਨੇ ਹੁਣ ਇਹ ਰਾਹ ਚੁਣਿਆ ਹੈ।

Advertisement

ਮੋਰਚੇ ਦੇ 10ਵੇਂ ਦਿਨ ਬੇਰੁਜ਼ਗਾਰਾਂ ਨੇ ਇੱਕ ਵਿਲੱਖਣ ਤਰੀਕੇ ਨਾਲ ਰੋਸ ਜਤਾਉਂਦਿਆਂ ਆਪਣੇ ਮੂੰਹਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ‘ਖ਼ਾਮੋਸ਼ ਵਰਤ’ ਰੱਖਿਆ।

Advertisement

ਸੂਬਾਈ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਬੁਢਲਾਡਾ ਨੇ ਕਿਹਾ ਕਿ ਪਿਛਲੇ ਪੌਣੇ ਚਾਰ ਸਾਲਾਂ ਤੋਂ ਉਹ ਉੱਚੀ-ਉੱਚੀ ਕੂਕ ਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਸ਼ਾਇਦ ਸਰਕਾਰ ਨੂੰ ਉਨ੍ਹਾਂ ਦੀ ਆਵਾਜ਼ ਸੁਣਾਈ ਨਹੀਂ ਦੇ ਰਹੀ।

ਉਨ੍ਹਾਂ ਕਿਹਾ, “ ਜੇਕਰ ਸਾਡੇ ਗਰਜ਼ਵੇਂ ਸੰਘਰਸ਼ ਦੀ ਗੂੰਜ ਸਰਕਾਰ ਤੱਕ ਨਹੀਂ ਪਹੁੰਚ ਰਹੀ, ਤਾਂ ਸ਼ਾਇਦ ਸਾਡੀ ਖ਼ਾਮੋਸ਼ੀ ਦਾ ਹੀ ਕੋਈ ਅਸਰ ਹੋ ਜਾਵੇ।”

ਬੇਰੁਜ਼ਗਾਰਾਂ ਮੋਰਚਾ ਨੇ ਐਲਾਨ ਕੀਤਾ ਕਿ 11 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ‘ਸੰਘਰਸ਼ੀ ਲੋਹੜੀ’ ਮਨਾਈ ਜਾਵੇਗੀ, ਜਿਸ ਦੀਆਂ ਤਿਆਰੀਆਂ ਵਜੋਂ ਪਿੰਡਾਂ ਵਿੱਚ ਨਾਅਰੇ ਲਿਖਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।

Advertisement
×