DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਲਾਜ਼ਮਾਂ ਦੀ ਹੜਤਾਲ ਕਾਰਨ ਸਫ਼ਾਈ ਪ੍ਰਬੰਧਾਂ ਦਾ ਮਾੜਾ ਹਾਲ

ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਮਿਉਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ ਸਫਾਈ ਸੇਵਕਾਂ ਅਤੇ ਮਿਊਂਸਪਲ ਮੁਲਾਜ਼ਮਾਂ ਦੀ ਪਿਛਲੇ 11 ਦਿਨਾਂ ਤੋਂ ਚੱਲ ਰਹੀ ਕੰਮਛੋੜ ਹੜਤਾਲ ਕਾਰਨ ਸ਼ਹਿਰ ’ਚ ਸਫ਼ਾਈ ਪ੍ਰਬੰਧਾਂ ਦੇ ਹਾਲਾਤ ਬਦ ਤੋਂ ਬਦਤਰ ਬਣਦੇ ਜਾ ਰਹੇ ਹਨ। ਸ਼ਹਿਰ...

  • fb
  • twitter
  • whatsapp
  • whatsapp
featured-img featured-img
ਸਰਕਾਰੀ ਰਣਬੀਰ ਕਾਲਜ ਨੇੜੇ ਲੱਗੇ ਕੂੜੇ ਦੇ ਢੇਰ। -ਫੋਟੋ: ਲਾਲੀ
Advertisement

ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਮਿਉਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ ਸਫਾਈ ਸੇਵਕਾਂ ਅਤੇ ਮਿਊਂਸਪਲ ਮੁਲਾਜ਼ਮਾਂ ਦੀ ਪਿਛਲੇ 11 ਦਿਨਾਂ ਤੋਂ ਚੱਲ ਰਹੀ ਕੰਮਛੋੜ ਹੜਤਾਲ ਕਾਰਨ ਸ਼ਹਿਰ ’ਚ ਸਫ਼ਾਈ ਪ੍ਰਬੰਧਾਂ ਦੇ ਹਾਲਾਤ ਬਦ ਤੋਂ ਬਦਤਰ ਬਣਦੇ ਜਾ ਰਹੇ ਹਨ। ਸ਼ਹਿਰ ’ਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਅਤੇ ਸੜਕਾਂ ਉਪਰ ਖਿੱਲਰਦੇ ਕੂੜੇ ਕਾਰਨ ਇੰਜ ਲੱਗ ਰਿਹਾ ਜਿਵੇਂ ਕਿ ਸ਼ਹਿਰ ਦਾ ਬਾਲੀਵਾਰਸ ਨਾ ਹੋਵੇ। ਦੂਰ-ਦੂਰ ਤੱਕ ਫੈਲ ਰਹੀ ਕੂੜੇ ਦੀ ਬੁਦਬੂ ਕਾਰਨ ਬਣੇ ਮਾੜੇ ਹਾਲਾਤ ਚਿੰਤਾ ਦਾ ਵਿਸ਼ਾ ਹਨ। ਹੜਤਾਲੀ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਕਾਰਨ ਆਉਣ ਵਾਲੇ ਦਿਨਾਂ ਵਿਚ ਸਫ਼ਾਈ ਪੱਖੋਂ ਸ਼ਹਿਰਾਂ ਦੇ ਹਾਲਾਤ ਹੋਰ ਵੀ ਗੰਭੀਰ ਹੋਣ ਦੇ ਆਸਾਰ ਹਨ।

ਹੜਤਾਲੀ ਸਫ਼ਾਈ ਸੇਵਕਾਂ ਅਤੇ ਮੁਲਾਜ਼ਮਾਂ ਵਲੋਂ 11ਵੇਂ ਦਿਨ ਵੀ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭਰਤ ਬੇਦੀ, ਲੋਕਲ ਪ੍ਰਧਾਨ ਅਜੇ ਕੁਮਾਰ, ਚੇਅਰਮੈਨ ਊਸ਼ਾ ਰਾਣੀ ਅਤੇ ਮੀਤ ਪ੍ਰਧਾਨ ਨਾਥਾ ਰਾਮ ਨੇ ਦੱਸਿਆ ਕਿ ਲੰਘੇ ਦਿਨ ਹੜਤਾਲੀ ਮੁਲਾਜ਼ਮਾਂ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਮੀਟਿੰਗ ਲਈ ਸੱਦਿਆ ਸੀ। ਮੀਟਿੰਗ ਵਿਚ ਸਰਕਾਰ ਵਲੋਂ ਹੜਤਾਲ ਖਤਮ ਕਰਨ ਅਤੇ ਮੰਗਾਂ ਜਲਦ ਪੂਰੀਆਂ ਕਰਨ ਦੀ ਗੱਲ ਆਖੀ ਗਈ ਪਰ ਯੂਨੀਅਨ ਵਲੋਂ ਕਿਹਾ ਗਿਆ ਕਿ ਮੰਗਾਂ ਪੂਰੀਆਂ ਕਰੋ, ਹੜਤਾਲ ਖਤਮ ਕਰ ਦਿੰਦੇ ਹਾਂ। ਕਰੀਬ ਦੋ ਤਿੰਨ ਘੰਟੇ ਚੱਲੀ ਮੀਟਿੰਗ ਵਿਚ ਸਰਕਾਰ ਮੰਗਾਂ ਬਾਰੇ ਫੈਸਲਾ ਨਹੀਂ ਲੈ ਸਕੀ ਜਿਸ ਕਾਰਨ ਮੀਟਿੰਗ ਬੇਸਿੱਟਾ ਰਹੀ। ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਹੁੰਦਾ, ਕੰਮਛੋੜ ਹੜਤਾਲ ਜਾਰੀ ਰਹੇਗੀ।

Advertisement

ਸਫ਼ਾਈ ਮੁਲਾਜ਼ਮਾਂ ਦਾ ਧਰਨਾ ਜਾਰੀ

ਪਟਿਆਲਾ (ਖੇਤਰੀ ਪ੍ਰਤੀਨਿਧ): ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਸਮੇਤ ਹੋਬਰ ਮੰਗਾਂ ਨੂੰ ਲੈ ਕੇ ਨਗਰ ਨਿਗਮ ਸਫਾਈ ਕਰਮਚਾਰੀਆਂ ਵੱਲੋਂ ਪੰਜਾਬ ਪੱਧਰ ’ਤੇ ਸਫਾਈ ਸੇਵਕ ਯੂਨੀਅਨ ਪੰਜਾਬ ਦੀ ਅਗਵਾਈ ਹੇਠਾਂ ਹੜਤਾਲ ਕਰ ਕੇ ਦਿੱਤਾ ਜਾ ਰਿਹਾ ਧਰਨਾ ਅੱਜ 11ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਹੀ ਕਲਮ ਛੋੜ ਹੜਤਾਲ ਤਹਿਤ ਅਦਾਲਤ ਬਾਜ਼ਾਰ ਸਥਿਤ ਏ ਟੈਂਕ ’ਤੇ ਯੂਨੀਅਨ ਪ੍ਰਧਾਨ ਸੁਨਿਲ ਕੁਮਾਰ ਬੁਡਲਾਨ ਅਤੇ ਸੀਵਰਮੈਨ ਟੈਕਨੀਕਲ ਕੰਟਰੈਕਟ ਯੂਨੀਅਨ ਦੇ ਪ੍ਰਧਾਨ ਵਿਜੇ ਕਲਿਆਣ ਅਤੇ ਕੱਚੇ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿੱਕੀ ਗਿੱਲ ਦੀ ਅਗਵਾਈ ਵਿੱਚ ਅੱਜ ਵੀ ਧਰਨਾ ਦਿੱਤਾ। ਇਸ ਮੌਕੇ ਕੁਲਦੀਪ, ਪਰਦੀਪ ਕੁਮਾਰ, ਗੋਵਿੰਦਾ, ਕੁਲਵੰਤ, ਗੱਗੂ, ਵਿੱਕੀ, ਸ਼ੰਮੀ ਕੁਮਾਰ ਸੱਦੇ, ਪਰਵਿੰਦਰ ਗੋਲਡੀ, ਮਾਇਆ ਰਾਮ ਦਰੋਗਾ ਆਦਿ ਹਾਜ਼ਰ ਸਨ।

Advertisement
Advertisement
×