DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਫ਼ਾਈ ਕਾਮਿਆਂ ਵਲੋਂ ਪੀਪੇ ਖੜਕਾ ਕੇ ਨਾਅਰੇਬਾਜੀ਼

ਮੰਗਾਂ ਪੂਰੀਆਂ ਨਾ ਹੋਣ ’ਤੇ ਸੰਘਰਸ਼ ਜਾਰੀ ਰੱਖਣ ਦਾ ਐਲਾਨ 

  • fb
  • twitter
  • whatsapp
  • whatsapp
Advertisement

ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਮਿਊਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਹੜਤਾਲ ਦੇ 9ਵੇਂ ਦਿਨ ਸਫਾਈ ਕਰਮਚਾਰੀਆਂ ਅਤੇ ਮਿਊਂਸਿਪਲ ਮੁਲਾਜ਼ਮਾਂ ਨੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਖਾਲੀ ਭਾਂਡੇ ਤੇ ਪੀਪੇ ਖੜਕਾਉਂਦਿਆਂ ਅਤੇ ਝਾੜੂ ਲਹਿਰਾਉਂਦਿਆਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਸਮੂਹ ਸਫ਼ਾਈ ਸੇਵਕ ਅਤੇ ਮਿਊਂਸਪਲ ਮੁਲਾਜ਼ਮ ਨਗਰ ਕੌਂਸਲ ਦਫ਼ਤਰ ਅੱਗੇ ਇਕੱਠੇ ਹੋਏ ਜਿਥੋਂ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚ ਪੰਜਾਬ ਸਰਕਾਰ ਖਿਲਾਫ਼ ਰੋਸ ਮਾਰਚ ਕੀਤਾ ਗਿਆ। ਦੂਜੇ ਪਾਸੇਪਿਛਲੇ 9 ਦਿਨਾਂ ਤੋਂ ਸਫ਼ਾਈ ਸੇਵਕ ਅਤੇ ਮਿਊਂਸਪਲ ਮੁਲਾਜ਼ਮ ਕੰਮਛੋੜ ਹੜਤਾਲ ਤੇ ਹਨ ਜਿਸ ਕਾਰਨ ਸ਼ਹਿਰ ਵਿਚ ਸਫ਼ਾਈ ਪ੍ਰਬੰਧ ਮੁਕੰਮਲ ਤੌਰ ਤੇ ਠੱਪ ਪਏ ਹਨ ਅਤੇ ਸ਼ਹਿਰ ਦੀਆਂ ਸੜਕਾਂ ਉਪਰ ਕੂੜੇ ਦੇ ਢੇਰ ਲੱਗ ਰਹੇ ਹਨ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭਰਤ ਬੇਦੀ, ਸੰਗਰੂਰ ਇਕਾਈ ਪ੍ਰਧਾਨ ਅਜੇ ਕੁਮਾਰ, ਜਿਲ੍ਹਾ ਸਕੱਤਰ ਰਾਜੇਸ ਕੁਮਾਰ, ਚੇਅਰਮੈਨ ਊਸ਼ਾ ਰਾਣੀ ਨੇ ਕਿਹਾ ਕਿ ਸਰਕਾਰ ਨੇ ਮੰਗਾਂ ਬਾਰੇ ਚੁੱਪ ਵੱਟੀ ਹੋਈ ਹੈ ਤੇ ਮੀਟਿੰਗਾਂ ਦਾ ਸਮਾਂ ਤੈਅ ਨਿਰਧਾਰਿਤ ਕਰ ਕੇ ਸਰਕਾਰ ਹਰ ਵਾਰ ਮੀਟਿੰਗਾਂ ਤੋਂ ਭੱਜਦੀ ਆ ਰਹੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆ ਂ ਕਿਹਾ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਹੜਤਾਲ ਜਾਰੀ ਰਹੇਗੀ ਅਤੇ ਇਸ ਲਈ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ।

ਲਹਿਰਾਗਾਗਾ (ਰਮੇਸ਼ ਭਾਰਦਵਾਜ): ਲਹਿਰਾਗਾਗਾ ’ਚ ਅੱਜ ਸਫਾਈ ਸੇਵਕਾਂ ਨੇ ਭਾਂਡੇ ਖੜਕਾ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ। ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਸਰਕਾਰ ਵੱਲੋਂ ਸਾਰ ਨਾ ਲੈਣ ਕਾਰਨ ਉਹ ਸੜਕਾਂ ’ਤੇ ਉੱਤਰੇ ਹਨ। ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਤੇਜ਼ ਕਰਨਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਲਹਿਰਾ ਦੇ ਇੰਚਾਰਜ  ਗਗਨਦੀਪ ਸਿੰਘ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਸਰਕਾਰ ਦੀ ਨਿਖੇਧੀ ਕੀਤੀ।

Advertisement

Advertisement

ਮੂਨਕ (ਕਰਮਵੀਰ ਸਿੰਘ ਸੈਣੀ): ਨਗਰ ਪੰਚਾਇਤ ਮੂਨਕ ਦੇ ਦਫਤਰ ਸਾਹਮਣੇ ਕੱਚੇ ਮੁਲਾਜ਼ਮਾਂ ਨੇ ਹੜਤਾਲ ਦੌਰਾਨ ਅੱਜ ਇੱਥੇ ਦਫਤਰ ਨਗਰ ਪੰਚਾਇਤ ਮੂਨਕ ਤੋਂ ਪੁਰਾਣਾ ਬੱਸ ਸਟੈਂਡ ਮੂਨਕ, ਤਾਲਿਬ ਚੌਂਕ ਤੋਂ ਹੁੰਦੇ ਹੋਏ ਮੇਨ ਬਾਜ਼ਾਰ ਵਿੱਚ ਦੀ ਰੋਸ ਰੈਲੀ ਕੀਤੀ। ਹੜਤਾਲ ਵਿੱਚ ਆਊਟਸੋਰਸ ਕਲਰਕ ਬਿਜਲੀ ਮਕੈਨਿਕ ਡਰਾਈਵਰ ਸੇਵਾਦਾਰ ਅਤੇ ਹੋਰ ਕੱਚੇ ਕਰਮਚਾਰੀ ਸ਼ਾਮਲ ਹਨ। ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ ਬਰਾਂਚ ਮੂਨਕ ਦੇ ਪ੍ਰਧਾਨ ਸ੍ਰੀ ਮਾਤਾ ਬਖਸ਼ ਧਾਲੀਵਾਲ, ਵਾਈਸ ਪ੍ਰਧਾਨ ਬਲਰਾਮ ਨੇ ਪੰਜਾਬ ਸਰਕਾਰ ਕੋਲੋਂ ਸਾਰੇ ਕੱਚੇ ਮੁਲਾਜ਼ਮ ਪੱਕਾ ਕਰਨ ਤੇ ਬਾਕੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ।

ਚੀਮਾ (ਸੁਖਜੀਤ ਚੀਮਾ): ਸਫ਼ਾਈ ਕਾਮਿਆਂ ਦੀ ਹੜਤਾਲ ’ਚ ਭੀਮ ਸਿੰਘ ਭੂਕਲ ਅਜਾਦ ਸਮਾਜ ਪਾਰਟੀ ਦੇ ਹਲਕਾ ਇੰਚਾਰਜ ਸੁਨਾਮ ਨੇ ਸ਼ਿਰਕਤ ਕੀਤੀ। ਭੀਮ ਸਿੰਘ ਨੇ ਕਿਹਾ ਕਿ ਮੌਜੂਦਾ ਪ੍ਰਬੰਧ ਗਰੀਬ ਮੁਲਜ਼ਮਾਂ ਦੇ ਹਿੱਤ ’ਚ ਨਹੀ ਭੁਗਤ ਰਿਹਾ। ਉਨ੍ਹਾਂ ਨੇ ਸਰਕਾਰ ਨੂੰ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਅਤੇ ਆਜ਼ਾਦ ਸਮਾਜ ਪਾਰਟੀ ਵੱਲੋਂ ਸਹਿਯੋਗ ਦਾ ਭਰੋਸਾ ਦਿਵਾਇਆ।

ਸਫ਼ਾਈ ਸੇਵਕਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਭਵਾਨੀਗੜ੍ਹ ( ਮੇਜਰ ਸਿੰਘ ਮੱਟਰਾਂ): ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਕੰਮ ਛੱਡੋ ਹੜਤਾਲ ਦੇ ਅੱਜ 8ਵੇਂ ਦਿਨ ਸਫਾਈ ਸੇਵਕਾਂ ਨੇ ਸਿਖਰ ਦੁਪਹਿਰੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ। ਗਊਸ਼ਾਲਾ ਚੌਕ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਅਜੀਤ ਸਿੰਘ, ਜਗਮੇਲ ਸਿੰਘ ਬਿੱਟੂ ਬਲਾਕ ਪ੍ਰਧਾਨ, ਗੁਰਮੇਲ ਸਿੰਘ ਪ੍ਰਧਾਨ ਆਦਿ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਗਾਂ ਵੱਲ ਧਿਆਨ ਨਾ ਦੇਣ ਕਾਰਨ ਅੱਜ ਸ਼ਹਿਰ ਵਿਚ ਰੋਸ ਪ੍ਰਦਰਸਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਖੜ੍ਹੇ ਹੋਣ ਵਾਲੇ ਉਮੀਦਵਾਰਾਂ ਨੂੰ ਵਾਅਦੇ ਪੂਰੇ ਕਰਨ ਸਬੰਧੀ ਸਵਾਲ ਪੁੱਛੇ ਜਾਣਗੇ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਮਜ਼ਦੂਰ ਵਿਰੋਧੀ ਹਨ। ਦੂਜੇ ਪਾਸੇ ਹੜਤਾਲ ਕਾਰਨ ਸ਼ਹਿਰ ਵਿੱਚ ਥਾਂ ਥਾਂ ਤੇ ਲੱਗੇ ਕੂੜੇ ਦੇ ਢੇਰ ਲੱਗਣ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਭਵਾਨੀਗੜ੍ਹ ਵਿੱਚ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਸਫਾਈ ਸੇਵਕ।
ਭਵਾਨੀਗੜ੍ਹ ਵਿੱਚ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਸਫਾਈ ਸੇਵਕ।
Advertisement
×