DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੰਗਰੂਰ ਵਿੱਚ ਸਫ਼ਾਈ ਸੇਵਕਾਂ ਨੇ ਕੰਮ-ਕਾਜ ਕੀਤਾ

ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ; ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਸੰਘਰਸ਼ ਦੀ ਹਮਾਇਤ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਹੜਤਾਲੀ ਸਫ਼ਾਈ ਸੇਵਕਾਂ ਨੂੰ ਸੰਬੋਧਨ ਕਰਦੇ ਹੋਏ ਮੁਕੇਸ਼ ਮਲੌਦ।
Advertisement
ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਸਫ਼ਾਈ ਸੇਵਕਾਂ, ਮਿਉਂਸਿਪਲ ਮੁਲਾਜ਼ਮਾਂ ਅਤੇ ਸੀਵਰਮੈਨਾਂ ਵੱਲੋਂ ਸਫ਼ਾਈ ਪ੍ਰਬੰਧਾਂ ਦਾ ਕੰਮ-ਕਾਜ ਠੱਪ ਕਰ ਕੇ ਅਣਮਿੱਥੇ ਸਮੇਂ ਲਈ ਕੰਮ-ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਹੜਤਾਲੀ ਮੁਲਾਜ਼ਮਾਂ ਅਤੇ ਸਫ਼ਾਈ ਸੇਵਕਾਂ ਵੱਲੋਂ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦਿੰਦਿਆਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਹੜਤਾਲੀ ਮੁਲਾਜ਼ਮਾਂ ਅਤੇ ਸਫ਼ਾਈ ਸੇਵਕਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਮੰਗਾਂ ਦਾ ਹੱਲ ਨਹੀਂ ਕਰਦੀ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਵੀ ਰੋਸ ਧਰਨੇ ਵਿੱਚ ਸ਼ਾਮਲ ਹੋ ਕੇ ਮਿਊਂਸਪਲ ਮੁਲਾਜ਼ਮਾਂ ਅਤੇ ਸਫ਼ਾਈ ਸੇਵਕਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਧਰਨੇ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭਾਰਤ ਬੇਦੀ ਅਤੇ ਸਥਾਨਕ ਪ੍ਰਧਾਨ ਅਜੇ ਕੁਮਾਰ ਨੇ ਕਿਹਾ ਕਿ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਸਮੂਹ ਮਿਉਂਸਿਪਲ ਮੁਲਾਜ਼ਮਾਂ, ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸ਼ਹਿਰ ਵਿੱਚ ਸਮੁੱਚਾ ਕੰਮ-ਕਾਜ ਠੱਪ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਇਜ਼ ਮੰਗਾਂ ਮਨਵਾਉਣ ਲਈ ਯੂਨੀਅਨ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ ਪਰ ਪੰਜਾਬ ਸਰਕਾਰ ਵਲੋਂ ਕੋਈ ਵੀ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ ਗਿਆ ਜਿਸਦੇ ਰੋਸ ਵਜੋਂ ਹੜਤਾਲ ਦਾ ਫ਼ੈਸਲਾ ਲੈਣਾ ਪਿਆ ਹੈ।

Advertisement

ਕੱਚੇ ਸਫ਼ਾਈ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ ਦੀ ਮੰਗ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਹੜਤਾਲੀ ਮੁਲਾਜ਼ਮਾਂ ਅਤੇ ਸਫ਼ਾਈ ਸੇਵਕਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ, ਤਨਖਾਹਾਂ ਸਮੇਂ ਸਿਰ ਅਤੇ ਸਰਕਾਰੀ ਖਜ਼ਾਨੇ ਵਿੱਚੋਂ ਦਿੱਤੀਆਂ ਜਾਣ, ਘੱਟੋ-ਘੱਟ ਉਜਰਤ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇ ਅਤੇ ਕੱਚੇ ਮੁਲਾਜ਼ਮ ਦੀ ਮੌਤ ਹੋਣ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਬਲਾਕ ਆਗੂ ਸੁਖਵਿੰਦਰ ਬਟੜਿਆਣਾ, ਹਰਦੇਵ ਸਿੰਘ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਰਾਮਵੀਰ ਸਿੰਘ ਮੰਗਾ ਨੇ ਵੀ ਸੰਬੋਧਨ ਕੀਤਾ।

ਨਗਰ ਨਿਗਮ ਦੇ ਕਰਮਚਾਰੀਆਂ ਨੇ ਰੈਲੀ ਕੀਤੀ

ਪਟਿਆਲਾ (ਖੇਤਰੀ ਪ੍ਰਤੀਨਿਧ): ਨਗਰ ਨਿਗਮ ਦੇ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਚੌਥਾ ਦਰਜਾ ਕਰਮਚਾਰੀਆਂ ਵੱਲੋਂ ਕੰਮ ਛੱਡੋ ਹੜਤਾਲ ਕਰ ਕੇ ਨਿਗਮ ਦਫ਼ਤਰ ਵਿੱਚ ਰੋਸ ਰੈਲੀ ਕੀਤੀ ਗਈ, ਜਿਸ ਦੌਰਾਨ ਮੰਗ ਕੀਤੀ ਗਈ ਕਿ ਸਰਕਾਰ ਘੱਟੋ-ਘੱਟ ਉਜਰਤਾਂ 35,000 ਰੁਪਏ ਜਾਰੀ ਕਰੇ ਅਤੇ ਕੱਚੇ ਸਫਾਈ ਸੇਵਕਾਂ, ਸੀਵਰਮੈਨਾਂ ਤੇ ਦਰਜਾ ਚਾਰ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ। ਉਨ੍ਹਾਂ ਅਦਾਲਤਾਂ ਦੇ ਫੈਸਲੇ ਅਨੁਸਾਰ ਠੇਕੇਦਾਰੀ ਪ੍ਰਥਾ ਖਤਮ ਕਰਨ, ਕੰਮ ਬਰਾਬਰ ਤਨਖਾਹ ਦੇਣ, ਸਰਕਾਰੀ ਸਕੂਲਾਂ ਵਿੱਚ ਸਫ਼ਾਈ ਸੇਵਕਾਂ ਨੂੰ ਪੂਰੀ ਤਨਖਾਹ ਜਾਰੀ ਕਰਨ, 3000 ਰੁਪਏ ਦੀ ਨੀਤੀ ਰੱਦ ਕਰਨ ਅਤੇ ਚੌਕੀਦਾਰ ਵੀ ਪੱਕੇ ਰੱਖੇ ਜਾਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਨਗਰ ਨਿਗਮ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਾਬੂ ਰਾਮ ਬੱਬੂ ਦੀ ਅਗਵਾਈ ਹੇਠ ਹੋਏ ਧਰਨੇ ਦੌਰਾਨ ਕਲਾਸ ਫੋਰਥ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਸਮੇਤ ਰਾਮ ਲਾਲ ਰਾਮਾ, ਰਾਮ ਪ੍ਰਸਾਦ ਸਹੋਤਾ, ਸ਼ਿਵ ਚਰਨ, ਸੂਰਜ ਪਾਲ ਯਾਦਵ, ਹਾਕਮ ਸਿੰਘ, ਕੇਵਲ ਕ੍ਰਿਸ਼ਨ ਕਲੈਰੀਕਲ ਯੂਨੀਅਨ, ਅਨਿਲ ਕੁਮਾਰ ਤੇ ਸੰਜੇ ਕਲਿਆਣ ਸ਼ਾਮਲ ਸਨ। 

Advertisement

Advertisement
×