DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਗਰ ਕੌਂਸਲ ਦਫ਼ਤਰ ਅੱਗੇ ਗਰਜੇ Sanitation Workers

ਸਫ਼ਾਈ ਪ੍ਰਬੰਧ ਠੱਪ ਹੋਣ ਸਬੰਧੀ ਬਣੇ ਹਾਲਾਤ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਸਫ਼ਾਈ ਸੇਵਕ।
Advertisement

ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਆਪਣੀਆਂ ਹੱਕੀ ਮੰਗਾਂ ਲਈ ਸਮੁੱਚੇ ਸਫ਼ਾਈ ਪ੍ਰਬੰਧ ਠੱਪ ਕਰ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ ਸੱਤਵੇਂ ਦਿਨ ਵੀ ਜਾਰੀ ਰਹੀ। ਹੜਤਾਲੀ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਅੱਜ ਨਗਰ ਕੌਂਸਲ ਦਫ਼ਤਰ ਸੰਗਰੂਰ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਯੂਨੀਅਨ ਨੇ ਐਲਾਨ ਕੀਤਾ ਕਿ ਭਲਕੇ 15 ਜੁਲਾਈ ਨੂੰ ਸ਼ਹਿਰ ਭਰ ਵਿੱਚ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ।

ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਭਾਰਤ ਬੇਦੀ, ਸਥਾਨਕ ਇਕਾਈ ਪ੍ਰਧਾਨ ਅਜੇ ਬੇਦੀ, ਸੂਬਾ ਮੀਤ ਪ੍ਰਧਾਨ ਨਾਥਾ ਰਾਮ ਅਤੇ ਚੇਅਰਮੈਨ ਊਸ਼ਾ ਦੇਵੀ ਨੇ ਦੱਸਿਆ ਕਿ ਉਨ੍ਹਾਂ ਨੇ ਲੰਘੀ 6 ਮਈ ਤੋਂ 21 ਮਈ ਤੱਕ ਵੀ ਕੰਮ-ਕਾਜ ਛੱਡ ਕੇ ਹੜਤਾਲ ਕੀਤੀ ਸੀ। ਉਸ ਸਮੇਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਪੈਨਲ ਮੀਟਿੰਗ ਵਿੱਚ 22 ਜੂਨ ਤੱਕ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਕੋਈ ਹੱਲ ਨਹੀਂ ਨਿਕਲਿਆ। ਇਸ ਤੋਂ ਬਾਅਦ 2 ਜੁਲਾਈ ਨੂੰ ਹੋਈ ਮੀਟਿੰਗ ਵੀ ਬੇਸਿੱਟਾ ਰਹੀ, ਜਿਸ ਕਾਰਨ ਉਨ੍ਹਾਂ ਨੂੰ ਮੁੜ ਸੂਬਾ ਪੱਧਰੀ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਾ ਪਿਆ। ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੇ ਇੱਕ ਹਫ਼ਤੇ ਤੋਂ ਸਫ਼ਾਈ ਪ੍ਰਬੰਧ ਪੂਰੀ ਤਰ੍ਹਾਂ ਠੱਪ ਪਏ ਹਨ, ਜਿਸ ਕਾਰਨ ਲੋਕ ਪ੍ਰੇਸ਼ਾਨ ਹਨ ਅਤੇ ਇਨ੍ਹਾਂ ਹਾਲਤਾਂ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਇਸ ਮੌਕੇ ਜਨਰਲ ਸਕੱਤਰ ਰਮੇਸ਼ ਕੁਮਾਰ, ਮੀਤ ਪ੍ਰਧਾਨ ਸੁਰੇਸ਼ ਕੁਮਾਰ, ਜ਼ਿਲ੍ਹਾ ਸਕੱਤਰ ਰਾਜੇਸ਼ ਕੁਮਾਰ, ਪ੍ਰੈਸ ਸਕੱਤਰ ਅਮਿਤ ਕੁਮਾਰ, ਰਾਜੇਸ਼ ਬਾਗੜੀ, ਰਾਜੂ ਮੇਟ, ਕਰਨ ਕੁਮਾਰ ਹਾਜ਼ਰ ਸਨ।

Advertisement

Advertisement
Advertisement
×