DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

anitation Workers Protest: ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ

ਕਾਂਗਰਸੀ ਆਗੂ ਅਰਾਈਮਾਜਰਾ ਨੇ ਮਜ਼ਦੂਰਾਂ ਦੇ ਹੱਕ ਚ ਹਾਅ ਦਾ ਨਾਅਰਾ ਮਾਰਿਆ

  • fb
  • twitter
  • whatsapp
  • whatsapp
featured-img featured-img
ਦਿੱਲੀ ਸੰਗਰੂਰ ਨੈਸ਼ਨਲ ਹਾਈਵੇ ਤੇ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਪੁਤਲਾ ਫੂਕ ਮੁਜ਼ਾਹਰੇ ਦਾ ਦ੍ਰਿਸ਼।
Advertisement
ਸਫ਼ਾਈ ਸੇਵਕ ਮਜ਼ਦੂਰ ਯੂਨੀਅਨ ਪਾਤੜਾਂ ਵੱਲੋਂ ਪ੍ਰਧਾਨ ਰਵੀ ਕੁਮਾਰ ਲੋਹਟ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਕੱਠੇ ਹੋਏ ਸਫ਼ਾਈ ਸੇਵਕਾਂ ਨੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਵਿੱਚ ਕਾਂਗਰਸ ਐੱਸ ਸੀ ਸੈੱਲ ਦੇ ਚੇਅਰਮੈਨ ਨਛੱਤਰ ਸਿੰਘ ਅਰਾਈਮਾਜਰਾ ਨੇ ਸ਼ਾਮਲ ਹੋ ਕੇ ਸਫ਼ਾਈ ਸੇਵਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ।

ਸ੍ਰੀ ਅਰਾਈਮਾਜਰਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਸਫ਼ਾਈ ਸੇਵਕਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਤੱਕ ਸਰਕਾਰ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਕਰ ਕੇ ਸ਼ਹਿਰਾਂ ਵਿੱਚ ਕੂੜੇ ਦੇ ਢੇਰ ਲੱਗ ਰਹੇ ਹਨ ਪਰ ਸਰਕਾਰ ਨੂੰ ਸਫ਼ਾਈ ਸੇਵਕਾਂ ਦੀ ਕੋਈ ਪਰਵਾਹ ਨਹੀਂ ਕਰ ਰਹੀ। ਸਫ਼ਾਈ ਸੇਵਕ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਰਵੀ ਕੁਮਾਰ ਲੋਹਟ, ਸਰਪ੍ਰਸਤ ਬਲਵਾਨ ਸਿੰਘ ਚੌਹਾਨ ਨੇ ਚਿਤਾਵਨੀ ਦਿੱਤੀ ਕਿ ਅਗਰ ਸਰਕਾਰ ਨੇ ਸਫ਼ਾਈ ਸੇਵਕਾਂ ਨੂੰ ਪੱਕੇ ਕਰਨ ਸਮੇਤ ਹੋਰ ਰਹਿੰਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Advertisement

ਧੂਰੀ (ਪਵਨ ਕੁਮਾਰ ਵਰਮਾ): ਸਫ਼ਾਈ ਸੇਵਕਾਂ ਨੇ ਸਥਾਨਕ ਨਗਰ ਕੌਂਸਲ ਦੀ ਸਫ਼ਾਈ ਸੇਵਕ ਮਜ਼ਦੂਰ ਯੂਨੀਅਨ ਨੇ ਅੱਜ ਧੂਰੀ ਸ਼ਹਿਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਰੋਸ ਮਾਰਚ ਵੀ ਕੱਢਿਆ ਗਿਆ, ਜਿਸ ਵਿੱਚ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੀ ਪ੍ਰਧਾਨ ਮਨੋਜ ਰਾਣੀ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Advertisement

Advertisement
×