DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

strike: ਸਫ਼ਾਈ ਸੇਵਕਾਂ ਵੱਲੋਂ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ

ਅਕਾਲੀ ਦਲ ਵੱਲੋਂ ਸੰਘਰਸ਼ ਦੀ ਹਮਾਇਤ; ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂੁਰੀਆਂ ਨਾ ਕਰਨਾ ਸਰਕਾਰ ਦੀ ਨਾਲਾਇਕੀ: ਅਰਵਿੰਦ ਖੰਨਾ

  • fb
  • twitter
  • whatsapp
  • whatsapp
featured-img featured-img
ਸਫ਼ਾਈ ਸੇਵਕਾਂ ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਅਰਵਿੰਦ ਖੰਨਾ। -ਫੋਟੋ: ਲਾਲੀ
Advertisement

ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਮਿਉਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਮੰਗਾਂ ਦੀ ਪ੍ਰਾਪਤੀ ਲਈ ਅਣਮਿਥੇ ਸਮੇਂ ਦੀ ਸ਼ੁਰੂ ਕੀਤੀ ਕੰਮ ਛੋੜ ਹੜਤਾਲ ਲਗਾਤਾਰ ਜਾਰੀ ਹੈ। ਹੜਤਾਲੀ ਸਫ਼ਾਈ ਸੇਵਕਾਂ ਅਤੇ ਮਿਉਂਸਿਪਲ ਮੁਲਾਜ਼ਮਾਂ ਵਲੋਂ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।

ਧਰਨੇ ’ਚ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਹੜਤਾਲੀ ਸਫ਼ਾਈ ਸੇਵਕਾਂ ਅਤੇ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਦਾ ਹੱਲ ਨਾ ਕਰਨਾ ਸਰਕਾਰ ਦੀ ਬਹੁਤ ਵੱਡੀ ਨਾਲਾਇਕੀ ਹੈ। ਉਨ੍ਹਾਂ ਕਿਹਾ ਕਿ 9 ਦਿਨਾਂ ਤੋਂ ਹੜਤਾਲ ਕਾਰਨ ਸਮੁੱਚੇ ਪੰਜਾਬ ਵਿਚ ਸਫ਼ਾਈ ਪ੍ਰਬੰਧ ਠੱਪ ਪਏ ਹਨ ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਫਾਈ ਸੇਵਕਾਂ ਦੀਆਂ ਮੰਗਾਂ ਅਤੇ ਸਫ਼ਾਈ ਪ੍ਰਬੰਧਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਸਿਰਫ਼ ਫਲੈਕਸਾਂ ਉੱਪਰ ਹੀ ਵਿਕਾਸ ਕਰ ਰਹੀ ਹੈ ਜਦੋਂ ਕਿ ਜ਼ਮੀਨੀ ਪੱਧਰ ਕੁੱਝ ਨਹੀਂ ਕੀਤਾ। ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਭੂਟਾਲ, ਮਾਸਟਰ ਕੁਲਦੀਪ ਸਿੰਘ, ਵਿੱਤ ਸਕੱਤਰ ਮਨਧੀਰ ਰਾਜੋਮਾਜਰਾ, ਮੀਤ ਪ੍ਰਧਾਨ ਬਸ਼ੇਸ਼ਰ ਰਾਮ, ਸਹਾਇਕ ਸਕੱਤਰ ਕੁਲਵਿੰਦਰ ਬੰਟੀ ਅਤੇ ਪ੍ਰੈੱਸ ਸਕੱਤਰ ਜੁਝਾਰ ਲੌਂਗੋਵਾਲ ਨੇ ਵੀ ਧਰਨੇ ’ਚ ਪੁੱਜ ਕੇ ਸਫ਼ਾਈ ਸੇਵਕਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਸਫਾਈ ਸੇਵਕ ਯੂਨੀਅਨ ਜ਼ਿਲ੍ਹਾ ਪ੍ਰਧਾਨ ਭਾਰਤ ਬੇਦੀ, ਸੰਗਰੂਰ ਇਕਾਈ ਦੇ ਪ੍ਰਧਾਨ ਅਜੇ ਬੇਦੀ ਨੇ ਸ੍ਰੀ ਅਰਵਿੰਦ ਖੰਨਾ ਅਤੇ ਹੋਰ ਜਥੇਬੰਦੀਆਂ ਦਾ ਹਮਾਇਤ ਦੇਣ ਲਈ ਧੰਨਵਾਦ ਕੀਤਾ ਗਿਆ।

Advertisement

ਘੱਗਾ ਵਿੱਚ ਰੋਸ ਪ੍ਰਦਰਸ਼ਨ

ਘੱਗਾ (ਰਵੇਲ ਸਿੰਘ ਭਿੰਡਰ): ਨਗਰ ਪੰਚਾਇਤ ਘੱਗਾ ਦੇ ਸਫ਼ਾਈ ਸੇਵਕ ਕਰਮਚਾਰੀਆਂ ਅਤੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅੱਜ ਘੱਗਾ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਜਾਰੀ 10 ਸਾਲਾਂ ਪਾਲਿਸੀ ਦੀਆਂ ਕਾਪੀਆਂ ਸਾੜੀਆਂ ਨਾਅਰੇਬਾਜ਼ੀ ਕਰਦਿਆਂ ਪਿੱਟ ਸਿਆਪਾ ਵੀ ਕੀਤਾ ਗਿਆ। ਸਫ਼ਾਈ ਕਰਮਚਾਰੀ ਯੂਨੀਅਨ ਘੱਗਾ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਆਊਟਸੋਰਸ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਰੋਬਿਨ ਕੁਮਾਰ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਵਿੱਚ ਉਚੇਚੇ ਤੌਰ ‘ਤੇ ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਦਵਿੰਦਰ ਛਬੀਲਪੁਰ, ਗੁਰਮੇਲ ਸਿੰਘ ਘੱਗਾ ਵੀ ਸ਼ਾਮਲ ਹੋਏ।

Advertisement

ਰਾਜਪੁਰਾ ਸ਼ਹਿਰ ਦੀ ਮੁੱਖ ਸੜਕ ’ਤੇ ਲੱਗੇ ਗੰਦਗੀ ਦੇ ਢੇਰ।
ਰਾਜਪੁਰਾ ਸ਼ਹਿਰ ਦੀ ਮੁੱਖ ਸੜਕ ’ਤੇ ਲੱਗੇ ਗੰਦਗੀ ਦੇ ਢੇਰ।
Advertisement
×