ਸੰਗਰੂਰ ਵਿੱਚ ਕੌਮੀ ਝੰਡਾ ਲਹਿਰਾਉਣਗੇ ਸੰਜੀਵ ਅਰੋੜਾ
ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਪੁਲੀਸ ਲਾਈਨ ਖੇਡ ਸਟੇਡੀਅਮ ਵਿੱਚ ਹੋਵੇਗਾ ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਉਪ ਮੰਡਲ ਮੈਜਿਸਟ੍ਰੇਟ ਚਰਨਜੋਤ ਸਿੰਘ...
Advertisement
ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਪੁਲੀਸ ਲਾਈਨ ਖੇਡ ਸਟੇਡੀਅਮ ਵਿੱਚ ਹੋਵੇਗਾ ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਉਪ ਮੰਡਲ ਮੈਜਿਸਟ੍ਰੇਟ ਚਰਨਜੋਤ ਸਿੰਘ ਵਾਲੀਆ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਲਈ ਅਧਿਕਾਰੀ ਪੂਰੀ ਸਮਰਪਣ ਭਾਵਨਾ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ। ਵਾਲੀਆ ਨੇ ਦੱਸਿਆ ਕਿ ਇਸ ਜ਼ਲ੍ਹਿਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਚੜ੍ਹਾਉਣ ਦੀ ਰਸਮ ਉਪਰੰਤ ਜਵਾਨਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ।
Advertisement
Advertisement
×