ਪੱਤਰ ਪ੍ਰੇਰਕ
ਦਿੜਬਾ ਮੰਡੀ, 21 ਸਤੰਬਰ
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸੰਗਰੂਰ ਵਿਖੇ ਹੋਈਆਂ ਖੇਡਾਂ ਵਿੱਚ ਕਰਵਾਏ ਗਏ ਖੋ-ਖੋ ਦੇ ਮੁਕਾਬਲਿਆਂ ਵਿੱਚੋਂ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਦੀਆਂ ਲੜਕੀਆਂ ਦੀ ਖੋ-ਖੋ ਦੀ ਟੀਮ ਨੇ ਜ਼ਿਲ੍ਹੇ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪ੍ਰਿੰਸੀਪਲ ਮਨਜੀਤਪਾਲ ਸਿੰਘ ਅਤੇ ਵਾਈਸ ਪ੍ਰਿੰਸੀਪਲ ਸੁਧਾਸੂ ਸ਼ਰਮਾ ਨੇ ਦੱਸਿਆ ਕਿ ਸਕੂਲ ਦੀਆਂ ਲੜਕੀਆਂ ਨੇ ਖੋ-ਖੋ ਦੇ ਮੁਕਾਬਲਿਆਂ ਵਿੱਚ ਜ਼ਿਲ੍ਹਾ ਪੱਧਰ ’ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਨਾਲ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਹੋਇਆ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਸੰਤ ਬਾਬਾ ਸਾਧੂ ਸਿੰਘ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਸਕੂਲ ਦੇ ਮੈਨੇਜਰ ਗੁਰਮੀਤ ਕੌਰ, ਪ੍ਰਿੰਸੀਪਲ ਮਨਜੀਤਪਾਲ ਸਿੰਘ ਵਾਈਸ ਪ੍ਰਿੰਸੀਪਲ ਸੁਧਾਸੂ ਸ਼ਰਮਾ ਹਾਜ਼ਰ ਸਨ। ਇਸ ਮੌਕੇ ਜੇਤੂ ਖਿਡਾਰੀਆਂ ਦਾ ਸਨਮਾਨ ਵੀ ਕੀਤਾ ਗਿਆ।