ਸੰਦੌੜ: ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਵਿਚ ਗੁਰਦੁਆਰਾ ਈਸਰਸਰ ਫਤਹਿਗੜ੍ਹ ਪੰਜਗਰਾਈਆਂ ਵਿਖੇ ਮੁੱਖ ਸੇਵਾਦਾਰ ਬਾਬਾ ਬਲਕਾਰ ਸਿੰਘ ਦੀ ਅਗਵਾਈ ਹੇਠ 45ਵਾਂ ਬਰਸੀ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ। ਹਾਲਾਂਕਿ ਕਰੋਨਾ ਦੇ ਮੱਦਨਜ਼ਰ ਪ੍ਰਬੰਧਕਾਂ ਵੱਲੋਂ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਸ ਸਮਾਗਮ ਨੂੰ ਸੰਪੂਰਨ ਕੀਤਾ। ਗੁਰੂ ਘਰ ਦੇ ਬੁਲਾਰੇ ਭਾਈ ਹਰਮਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ 16 ਜੁਲਾਈ ਤੋਂ 28 ਅਗਸਤ ਤੱਕ ਹੋਏ ਸਮਾਗਮ ਦੌਰਾਨ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲੇ, ਭਾਈ ਜਸਵੀਰ ਸਿੰਘ ਧੂਰਾ, ਬਾਬਾ ਰਾਜ ਸਿੰਘ ਚੀਮਾ ਦੇ ਜਥਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਬੱਚਿਆਂ ਦੇ ਗੁਰ ਇਤਿਹਾਸ ਨਾਲ ਸਬੰਧਿਤ ਪਰਖ ਮੁਕਾਬਲੇ ਵੀ ਕਰਵਾਏ ਗਏ। -ਪੱਤਰ ਪ੍ਰੇਰਕ