ਆਦਰਸ਼ ਪਬਲਿਕ ਸਕੂਲ ’ਚ ਬੂਟੇ ਲਾਏ
ਇੱਥੇ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ‘ਇੱਕ ਰੁੱਖ ਮਾਂ ਦੇ ਨਾਮ’ ਪ੍ਰੋਗਰਾਮ ਤਹਿਤ ਸਕੂਲ ਕਮੇਟੀ, ਸਟਾਫ਼ ਅਤੇ ਵਿਦਿਆਰਥੀਆਂ ਨੇ ਸਾਂਝੇ ਤੌਰ ’ਤੇ ਸਕੂਲ ਤੇ ਹੋਰ ਜਨਤਕ ਥਾਵਾਂ ’ਤੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ। ਪ੍ਰੋਗਰਾਮ ਵਿੱਚ ਉਚੇਚੇ ਤੌਰ ’ਤੇ...
Advertisement
ਇੱਥੇ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ‘ਇੱਕ ਰੁੱਖ ਮਾਂ ਦੇ ਨਾਮ’ ਪ੍ਰੋਗਰਾਮ ਤਹਿਤ ਸਕੂਲ ਕਮੇਟੀ, ਸਟਾਫ਼ ਅਤੇ ਵਿਦਿਆਰਥੀਆਂ ਨੇ ਸਾਂਝੇ ਤੌਰ ’ਤੇ ਸਕੂਲ ਤੇ ਹੋਰ ਜਨਤਕ ਥਾਵਾਂ ’ਤੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ। ਪ੍ਰੋਗਰਾਮ ਵਿੱਚ ਉਚੇਚੇ ਤੌਰ ’ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਰਵਿੰਦਰ ਅੱਤਰੀ, ਸਕੂਲ ਸਕੱਤਰ ਤੇ ਬ੍ਰਾਹਮਣ ਸਭਾ ਦੇ ਪ੍ਰਧਾਨ ਸੱਤਪਾਲ ਅਗਨੀਹੋਤਰੀ ਬੜੀ, ਬਲਾਕ ਸਮਿਤੀ ਦੇ ਸਾਬਕਾ ਉਪ-ਚੇਅਰਮੈਨ ਕਰਿਸ਼ਨ ਕੁਮਾਰ ਸਿੰਗਲਾ ਨੇ ਸ਼ਿਰਕਤ ਕੀਤੀ। ਉਨ੍ਹਾਂ ਸਕੂਲੀ ਬੱਚਿਆਂ ਨੂੰ ਬੂਟੇ ਲਾਉਣ ਤੇ ਸੰਭਾਲ ਲਈ ਪ੍ਰੇਰਿਤ ਕੀਤਾ। ਸਕੂਲ ਡਾਇਰੈਕਟਰ ਹਰਸ਼ਿਵੰਦਰ ਕੌਰ ਤੇ ਪ੍ਰਿੰਸੀਪਲ ਗਗਨਦੀਪ ਕੌਰ ਨੇ ਭਵਿੱਖ ਵਿੱਚ ਅਜਿਹ ਪ੍ਰੋਗਰਾਮ ਕਰਵਾਉਣ ਦੀ ਗੱਲ ਆਖੀ। ਇਸ ਮੌਕੇ ਈਕੋ ਕਲੱਬ ਦੇ ਸਰਬਜੀਤ ਕੌਰ, ਰੇਣੂਕਾ ਰਾਣੀ, ਸੰਦੀਪ ਕੌਰ, ਕਿਰਨ ਬਾਲਾ, ਬੇਅੰਤ ਕੌਰ, ਸੋਨੀਆ ਰਾਣੀ, ਮਨਦੀਪ ਕੌਰ, ਜਸਵਿੰਦਰ ਕੌਰ, ਯਸੂ ਅਤੇ ਕੁਲਵਿੰਦਰ ਕੌਰ ਨੇ ਵਾਤਾਵਰਨ ਸਬੰਧੀ ਆਪਣੇ ਵਿਚਾਰਾਂ ਦੀ ਸਾਂਝ ਪਾਈ।
Advertisement
Advertisement