DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਰਸ ਮੇਲਾ: ਜਲਪਰੀ ਸ਼ੋਅ ਤੇ ਸਰਕਸ ਖਿੱਚ ਦਾ ਕੇਂਦਰ

ਸੰਗਰੂਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ਸਰਸ ਮੇਲਾ-2026’ ਦੇ ਦੂਜੇ ਦਿਨ ਦੀ ਰਸਮੀ ਸ਼ੁਰੂਆਤ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪ੍ਰਬੰਧਕੀ ਟੀਮ ਦੀ ਮੌਜੂਦਗੀ ਵਿੱਚ ਕੀਤੀ। ਇਹ ਮੇਲਾ 20 ਅਕਤੂਬਰ...

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਸਰਸ ਮੇਲੇ ਦੀ ਰਸਮੀ ਸ਼ੁਰੂਆਤ ਕਰਦੀ ਹੋਈ ਵਿਧਾਇਕਾ ਨਰਿੰਦਰ ਕੌਰ ਭਰਾਜ।
Advertisement

ਸੰਗਰੂਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ਸਰਸ ਮੇਲਾ-2026’ ਦੇ ਦੂਜੇ ਦਿਨ ਦੀ ਰਸਮੀ ਸ਼ੁਰੂਆਤ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪ੍ਰਬੰਧਕੀ ਟੀਮ ਦੀ ਮੌਜੂਦਗੀ ਵਿੱਚ ਕੀਤੀ। ਇਹ ਮੇਲਾ 20 ਅਕਤੂਬਰ ਤੱਕ ਜਾਰੀ ਰਹੇਗਾ। ਮੇਲੇ ਦੀ ਪਹਿਲੀ ਸ਼ਾਮ ਉੱਘੇ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਮੇਲੇ ਦੀਆਂ ਰੌਣਕਾਂ ਨੂੰ ਹੋਰ ਵਧਾ ਦਿੱਤਾ।

ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਰਸ ਮੇਲਾ ਪੰਜਾਬ ਦੀ ਅਮੀਰ ਵਿਰਾਸਤ, ਸੱਭਿਆਚਾਰ ਅਤੇ ਰਵਾਇਤੀ ਕਲਾਵਾਂ ਦਾ ਖੂਬਸੂਰਤ ਸੁਮੇਲ ਹੈ। ਅਜਿਹੇ ਮੇਲੇ ਪੇਂਡੂ ਦਸਤਕਾਰਾਂ, ਕਾਰੀਗਰਾਂ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਲਈ ਅਹਿਮ ਮੰਚ ਮੁਹੱਈਆ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੇਲੇ ਵਿੱਚ ਲੱਗੇ ਸਟਾਲਾਂ ਤੋਂ ਹੱਥੀਂ ਤਿਆਰ ਕੀਤੀਆਂ ਵਸਤਾਂ ਦੀ ਖਰੀਦਦਾਰੀ ਕਰ ਕੇ ਦਸਤਕਾਰਾਂ ਦੀ ਹੌਸਲਾ-ਅਫ਼ਜ਼ਾਈ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਪੇਂਡੂ ਕਾਰੀਗਰਾਂ ਦੀ ਆਮਦਨ ਵਧਾਉਣ ਅਤੇ ਰਵਾਇਤੀ ਹੁਨਰ ਨੂੰ ਸੰਭਾਲਣ ਵਿੱਚ ਸਹਾਈ ਹੁੰਦੇ ਹਨ।

Advertisement

ਖ਼ਾਸ ਕਰਕੇ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਅਤੇ ਸਵੈ-ਨਿਰਭਰ ਬਣਨ ਦੇ ਮੌਕੇ ਮਿਲਦੇ ਹਨ। ਮੇਲੇ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਦਸਤਕਾਰਾਂ ਅਤੇ ਕਾਰੀਗਰਾਂ ਵੱਲੋਂ ਤਿਆਰ ਉਤਪਾਦਾਂ ਦੇ ਸਟਾਲ ਲਗਾਏ ਗਏ ਹਨ। ਇਸ ਤੋਂ ਇਲਾਵਾ ਜਲਪਰੀ ਸ਼ੋਅ, ਰਵਾਇਤੀ ਤੇ ਆਧੁਨਿਕ ਝੂਲੇ, ਫਨ ਗੇਮਜ਼, ਕਾਰ ਸਰਕਸ, ਵੱਖ-ਵੱਖ ਪਕਵਾਨਾਂ ਦੇ ਫੂਡ ਸਟਾਲ ਅਤੇ ਸੈਲਫੀ ਪੁਆਇੰਟ ਵੀ ਖਿੱਚ ਦਾ ਕੇਂਦਰ ਹਨ। ਹਰ ਸ਼ਾਮ ਨਾਮਵਰ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਵਿਧਾਇਕ ਨਰਿੰਦਰ ਕੌਰ ਨੇ ਸੰਗਰੂਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਪਰਿਵਾਰਾਂ ਸਮੇਤ ਮੇਲੇ ਵਿੱਚ ਪਹੁੰਚਣ ਦੀ ਅਪੀਲ ਕੀਤੀ।

Advertisement

ਇਸ ਮੌਕੇ ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਨਹਿਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ, ਐੱਸ ਡੀ ਐੱਮ ਸਤੀਸ਼ ਚੰਦਰ ਸਮੇਤ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।

Advertisement
×