ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਚੈੱਕ ਵੰਡੇ
ਪਰਮਜੀਤ ਸਿੰਘ ਕੁਠਾਲਾ
ਮਾਲੇਰਕੋਟਲਾ, 22 ਜੂਨ
ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਜ਼ਿਲ੍ਹਾ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਮਾਲੇਰਕੋਟਲਾ ਦੇ 109 ਲੋੜਵੰਦ ਵਿਅਕਤੀਆਂ ਨੂੰ ਵਿੱਤੀ ਮਦਦ ਦੇ ਚੈੱਕ ਤਕਸੀਮ ਕੀਤੇ। ਇਨ੍ਹਾਂ ਵਿੱਚ 106 ਵਿਧਵਾਵਾਂ, ਅਪਾਹਜ ਤੇ ਨਿਆਸਰੇ ਬਾਲ ਅਤੇ ਤਿੰਨ ਕੈਂਸਰ ਪੀੜਤ ਸ਼ਾਮਲ ਸਨ। ਇਸ ਮੌਕੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਨੇ ਦੱਸਿਆ ਕਿ ਟਰੱਸਟ ਦੇ ਚੇਅਰਮੈਨ ਡਾ. ਐੱਸਪੀ ਸਿੰਘ ਓਬਰਾਏ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਟਰੱਸਟ ਵੱਲੋਂ ਮਾਲੇਰਕੋਟਲਾ ਅਤੇ ਅਮਰਗੜ੍ਹ ਵਿੱਚ ਸਫ਼ਲਤਾ ਨਾਲ ਚਲਾਈਆਂ ਜਾ ਰਹੀਆਂ ਸਨੀ ਓਬਰਾਏ ਕਲੀਨਿਕਲ ਲੈਬਾਰਟਰੀਆਂ ਲੋਕਾਂ ਨੂੰ ਮਾਮੂਲੀ ਫ਼ੀਸ ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਮੁਹੱਈਆ ਕਰਵਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਟਰੱਸਟ ਕਸਬਾ ਸੰਦੌੜ ਵਿੱਚ ਵੀ ਲੈਬਾਰਟਰੀ ਚਾਲੂ ਕਰਨ ਲਈ ਜਗ੍ਹਾ ਲੱਭ ਰਿਹਾ ਹੈ। ਇਸ ਮੌਕੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ, ਗਿਆਨੀ ਅਵਤਾਰ ਸਿੰਘ ਬਧੇਸਾ, ਮਨਦੀਪ ਸਿੰਘ ਖੁਰਦ, ਸਰਪੰਚ ਨਰੇਸ਼ ਕੁਮਾਰ ਨਾਰੀਕੇ, ਮਨਧੀਰ ਸਿੰਘ ਝੱਲ, ਨੰਬਰਦਾਰ ਜਤਿੰਦਰ ਸਿੰਘ ਮਹੋਲੀ, ਲੈਕਚਰਾਰ ਗੁਰਪਰੀਤ ਸਿੰਘ ਜਵੰਧਾ, ਪ੍ਰਿੰਸੀਪਲ ਬਲਜੀਤ ਸਿੰਘ ਟਿਵਾਣਾ, ਸਰਪੰਚ ਕੁਲਵਿੰਦਰ ਸਿੰਘ ਹਿੰਮਤਾਣਾ, ਸਪਿੰਦਰ ਸਿੰਘ ਭੁਰਥਲਾ, ਹਰਬੰਸ ਸਿੰਘ ਮੁਹੰਮਦਗੜ੍ਹ, ਪਲਵਿੰਦਰ ਸਿੰਘ ਬਾਜਵਾ, ਕਾਬਲ ਸਿੰਘ ਬੂੰਗਾ ਅਤੇ ਸਾਹਿਬ ਸਿੰਘ ਬੂੰਗਾ ਆਦਿ ਟਰੱਸਟ ਆਗੂ ਮੌਜੂਦ ਸਨ।