ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਲੋੜਵੰਦਾਂ ਨੂੰ ਰਾਸ਼ਨ ਵੰਡਦੇ ਹੋਏ ਸੁਖਵਿੰਦਰ ਸਿੰਘ ਹਰਮਨ, ਐੱਸਐੱਸ ਚੱਠਾ ਤੇ ਹੋਰ।

ਪਵਨ ਕੁਮਾਰ ਵਰਮਾ
ਧੂਰੀ, 10 ਜੁਲਾਈ

ਸਮਾਜਸੇਵੀ ਐੱਸਪੀ ਸਿੰਘ ਓਬਰਾਏ ਵੱਲੋਂ ਲੋਕਾਂ ਦੇ ਭਲੇ ਹਿੱਤ ਚਲਾਏ ਜਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਹਰਮਨ ਅਤੇ ਉਨ੍ਹਾਂ ਦੀ ਟੀਮ ਵੱਲੋਂ ਅੱਜ ਧੂਰੀ ਵਿਚ ਝੁੱਗੀਆਂ-ਝੋਪੜੀਆਂ ਵਿੱਚ ਰਹਿੰਦੇ ਸਿਗਲੀਗਰਾਂ ਅਤੇ ਰਾਜਸਥਾਨੀ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਰੀਬ 60 ਕਿੱਟਾਂ ਵੰਡੀਆਂ ਗਈਆਂ।

ਇਸ ਮੌਕੇ ਸੁਖਵਿੰਦਰ ਸਿੰਘ ਨੇ ਸਿਗਲੀਗਰ ਪਰਿਵਾਰਾਂ ਦੇ ਪੜ੍ਹਾਈ ਕਰਨ ਦੇ ਇਛੁੱਕ ਬੱਚਿਆਂ ਦੀਆਂ ਕਾਪੀਆਂ, ਕਿਤਾਬਾਂ ਤੇ ਫੀਸਾਂ ਦਾ ਪ੍ਰਬੰਧ ਟਰੱਸਟ ਵੱਲੋਂ ਕਰਵਾ ਕੇ ਦੇਣ ਦਾ ਵਾਅਦਾ ਕਰਦਿਆਂ ਟਰੱਸਟ ਵੱਲੋਂ ਪੰਜਾਬ ਵਿੱਚ ਚਲਾਈਆਂ ਜਾ ਰਹੀਆਂ ਸੈਂਕੜੇ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਦੁਬਈ ਵਿਚ ਫੌਤ ਹੋਏ ਧੂਰੀ ਦੇ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਐਸਪੀ ਸਿੰਘ ਓਬਰਾਏ ਨੇ ਮ੍ਰਿਤਕ ਗੁਰਜੰਟ ਸਿੰਘ ਦੀ ਦੇਹ ਭਾਰਤ ਲਿਆਉਣ ਦੁਬਈ ਅੰਬੇਸੀ ਨਾਲ ਸੰਪਰਕ ਬਣਾਇਆ ਹੋਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All