ਪੱਤਰ ਪ੍ਰੇਰਕ
ਸੰਗਰੂਰ, 15 ਮਈ
ਡਾ. ਐੱਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦਾਂ ਨੂੰ ਚੈੱਕ ਵੰਡਣ ਲਈ ਸ਼ਹਿਰ ਦੇ ਹੋਟਲ ਹਰਮਨ ਵਿੱਚ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਇਕ ਸਾਦਾ ਸਮਾਗਮ ਕਰਵਾਇਆ ਗਿਆ| ਸਮਾਗਮ ਦੌਰਾਨ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ 95 ਲੋੜਵੰਦਾਂ ਨੂੰ ਆਰਥਿਕ ਸਹਾਇਤ ਵਜੋਂ ਪੈਨਸ਼ਨ ਅਤੇ ਮੈਡੀਕਲ ਸਹਾਇਤਾ ਲਈ ਚੈੱਕਾਂ ਦੀ ਵੰਡ ਕੀਤੀ ਗਈ| ਇਸ ਸਬੰਧੀ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ 8 ਲੋੜਵੰਦਾਂ ਨੂੰ ਮੈਡੀਕਲ ਸਹਾਇਤਾਂ ਲਈ ਚੈੱਕ ਦਿੱਤੇ, ਜਿਨ੍ਹਾਂ ਵਿਚੋਂ ਸੁਰਜੀਤ ਕੌਰ, ਜੋਗਿੰਦਰ ਸਿੰਘ, ਜੱਗਾ ਸਿੰਘ, ਆਦਲ ਖਾਂ, ਵੀਰੂ ਸਿੰਘ, ਕੁਲਵਿੰਦਰ ਕੌਰ, ਜੰਗੀਰ ਕੌਰ ਅਤੇ ਬਲਜੀਤ ਸਿੰਘ ਨੂੰ 1000-1000 ਰੁਪਏ ਦੇ ਮੈਡੀਕਲ ਸਹਾਇਤਾ ਦੇ ਚੈੱਕ ਦਿੱਤੇ| ਦੱਸਣਯੋਗ ਹੈ ਕਿ ਕਿਸਾਨ ਸੰਘਰਸ਼ ਦੌਰਾਨ ਜ਼ਿਲ੍ਹਾ ਸੰਗਰੂਰ ਦੇ 5 ਸ਼ਹੀਦ ਪਰਿਵਾਰਾਂ ਨੂੰ 5,000 ਤੋਂ 10,000 ਰੁਪਏ ਪ੍ਰਤੀ ਮਹੀਨਾ ਦੇ ਸਹਾਇਤਾ ਦੇ ਚੈੱਕ ਵੀ ਟਰੱਸਟ ਵੱਲੋਂ ਹਰ ਮਹੀਨੇ ਭੇਜੇ ਜਾ ਰਹੇ ਹਨ| ਇਸ ਸਮੇਂ ਜਿਲ੍ਹਾ ਟਰੱਸਟ ਦੇ ਮੈਂਬਰ ਸਤਨਾਮ ਸਿੰਘ ਦਮਦਮੀ, ਸੁਖਵਿੰਦਰ ਕੁਮਾਰ, ਫਤਿਹ ਪ੍ਰਭਾਕਰ ਤੇ ਹੋਰ ਮੈਂਬਰ ਹਾਜ਼ਰ ਸਨ|