ਜੱਖਲਾਂ ਦਾ ਸਰਪੰਚ ‘ਆਪ’ ’ਚ ਸ਼ਾਮਲ
ਨੇੜਲੇ ਪਿੰਡ ਜੱਖਲਾਂ ਦੀ ਸਰਪੰਚ ਬਿੰਦਰ ਕੌਰ ਅਤੇ ਪੰਚਾਇਤ ਮੈਂਬਰ ਜਸਪਾਲ ਸਿੰਘ, ਸ਼ਿਆਮ ਲਾਲ ਤੇ ਬਲਵੀਰ ਸਿੰਘ ਨੇ ਭਾਜਪਾ ਨੂੰ ਅਲਵਿਦਾ ਆਖ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਕੈਂਪਸ ਦਫ਼ਤਰ ਵਿਖੇ ਸੰਖੇਪ ਸਮਾਗਮ ਦੌਰਾਨ ਪੰਜਾਬ ਲਘੂ ਉਦਯੋਗ ਵਿਕਾਸ...
Advertisement
ਨੇੜਲੇ ਪਿੰਡ ਜੱਖਲਾਂ ਦੀ ਸਰਪੰਚ ਬਿੰਦਰ ਕੌਰ ਅਤੇ ਪੰਚਾਇਤ ਮੈਂਬਰ ਜਸਪਾਲ ਸਿੰਘ, ਸ਼ਿਆਮ ਲਾਲ ਤੇ ਬਲਵੀਰ ਸਿੰਘ ਨੇ ਭਾਜਪਾ ਨੂੰ ਅਲਵਿਦਾ ਆਖ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਕੈਂਪਸ ਦਫ਼ਤਰ ਵਿਖੇ ਸੰਖੇਪ ਸਮਾਗਮ ਦੌਰਾਨ ਪੰਜਾਬ ਲਘੂ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਨੇ ਉਨ੍ਹਾਂ ਦਾ ‘ਆਪ’ ਵਿੱਚ ਸਵਾਗਤ ਕੀਤਾ। ਸਰਪੰਚ ਬਿੰਦਰ ਕੌਰ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਤੇ ਦੂਰਅੰਦੇਸ਼ੀ ਭਰੀ ਲੀਡਰਸ਼ਿਪ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਭਲਾਈ ਅਤੇ ਸਿੱਖਿਆ ਸਹੂਲਤਾਂ ਵਿੱਚ ਸੁਧਾਰ ਦੇ ਮਕਸਦ ਨਾਲ ‘ਆਪ’ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਸ਼ਾਮ ਸਿੰਗਲਾ, ਜਸਪਾਲ ਸਿੰਘ ਪਾਲਾ, ਵੀਰ ਭਾਨ ਆਦਿ ਹਾਜ਼ਰ ਸਨ।
Advertisement
Advertisement