ਕੈਮਿਸਟ ਐਸੋਸੀਏਸਨ ਦੇ ਪ੍ਰਧਾਨ ਬਣੇ ਸਤਿੰਦਰ
ਲਹਿਰਾਗਾਗਾ: ਲਹਿਰਾ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਮੁਕੇਸ਼ ਦੀ ਹੋਈ ਬੇਵਕਤੀ ਮੌਤ ’ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਕੈਮਿਸਟਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ-ਵਿਟਾਂਦਰਾ ਕੀਤਾ ਗਿਆ ਤੇ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ...
Advertisement
ਲਹਿਰਾਗਾਗਾ: ਲਹਿਰਾ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਮੁਕੇਸ਼ ਦੀ ਹੋਈ ਬੇਵਕਤੀ ਮੌਤ ’ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਕੈਮਿਸਟਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ-ਵਿਟਾਂਦਰਾ ਕੀਤਾ ਗਿਆ ਤੇ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਸਰਬਸੰਮਤੀ ਨਾਲ਼ ਸਤਿੰਦਰ ਕੁਮਾਰ (ਸੋਨੀ) ਨੂੰ ਪ੍ਰਧਾਨ, ਖੁਸ਼ਵਿੰਦਰ ਸ਼ਰਮਾ ਨੂੰ ਜਨਰਲ ਸਕੱਤਰ ਤੇ ਪ੍ਰੈਸ ਸਕੱਤਰ, ਤਰਸੇਮ ਗੋਇਲ ਚੇਅਰਮੈਨ, ਜੁਆਇੰਟ ਸਕੱਤਰ ਰੋਮੀ ਮਲਿਕ, ਵਾਈਸ ਪ੍ਰਧਾਨ ਮੁਕੇਸ਼ ਕੁਮਾਰ ਗੁਰਨੇ, ਸੰਜੇ ਕੁਮਾਰ ਕੈਸ਼ੀਅਰ, ਮਾਲਵਿੰਦਰ ਸਿੰਘ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement