ਧੂਰੀ: ਇਥੇ ਆਮ ਆਦਮੀ ਪਾਰਟੀ ਵੱਲੋਂ ਧੂਰੀ ਦੇ ਵਪਾਰੀਆਂ ਨਾਲ ਮੀਟਿੰਗ ਕਰਨ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਵਿਸ਼ੇਸ਼ ਤੌਰ ’ਤੇ ਧੂਰੀ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰ ਜੁਆਇੰਟ ਸਕੱਤਰ ਟਰੇਡ ਵਿੰਗ ਪੰਜਾਬ ਦੇ ਪ੍ਰਧਾਨ ਸਤਿੰਦਰ ਸਿੰਘ ਚੱਠਾ ਨੇ ਕਿਹਾ ‘ਆਪ’ ਵੱਲੋਂ ਪੰਜਾਬ ਦੇ ਹਰ ਵਰਗ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਪੰਜਾਬ ਵਿਧਾਨ ਸਭਾ ਦਾ ਚੋਣ ਮੈਨੀਫੈਸਟੋ ਤਿਆਰ ਕਰਨਾ ਹੈ। ਇਸ ਮੌਕੇ ਅਮਰਦੀਪ ਧਾਂਦਰਾ ਜੁਆਇੰਟ ਸਕੱਤਰ ਯੂਥ ਵਿੰਗ ਪੰਜਾਬ, ਪ੍ਰੀਤ ਧੂਰੀ ਜ਼ਿਲ੍ਹਾ ਮੀਤ ਪ੍ਰਧਾਨ, ਸ਼ਹਿਰੀ ਬਲਾਕ ਪ੍ਰਧਾਨ ਹਰਪ੍ਰੀਤ ਗਿੱਲ ਹੋਰ ਵੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ