ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 21 ਮਾਰਚ
ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਪਾਰਟੀ ਵਿੱਚ ਵੱਡੇ ਅਹੁਦਿਆਂ ਤੇ ਸੇਵਾ ਕਰ ਰਹੇ ਸਤਨਾਮ ਸਿੰਘ ਸੱਤਾ ਨੂੰ ਮਾਰਕੀਟ ਕਮੇਟੀ ਦਿੜ੍ਹਬਾ ਅਤੇ ਜਗਦੇਵ ਸਿੰਘ ਗਾਗਾ ਨੂੰ ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਨਿਯੁਕਤ ਕਰਨ ਤੋਂ ਬਾਅਦ ਦੋਵਾਂ ਦੇ ਅਹੁਦਾ ਸੰਭਾਲਣ ਮੌਕੇ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ ਜਿਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਸੱਤਾ ਤੇ ਗਾਗਾ ਨੇ ਪਾਰਟੀ ਨਾਲ ਵਫ਼ਾਦਾਰੀ ਨਿਭਾਈ ਹੈ। ਸਮਾਗਮ ਨੂੰ ਸਤਨਾਮ ਸਿੰਘ ਸੱਤਾ, ਜਗਦੇਵ ਸਿੰਘ ਗਾਗਾ, ਸਾਬਕਾ ਮੰਤਰੀ ਗੁਰਚਰਨ ਸਿੰਘ ਦਿੜ੍ਹਬਾ, ਹਿਮਾਚਲ ਦੇ ਮਨੋਜ ਕੁਮਾਰ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਪੰਚਾਇਤ ਯੂਨੀਅਨ ਦੇ ਬਲਾਕ ਪ੍ਰਧਾਨ ਬਲਬੀਰ ਸਿੰਘ ਖਾਨਪੁਰ, ਸਾਬਕਾ ਚੇਅਰਮੈਨ ਜਗਸੀਰ ਸਿੰਘ ਜੱਗਾ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਗੁੱਜਰਾਂ, ਟਰੱਕ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ ਜੱਸੀ, ਚੇਅਰਮੈਨ ਸਵਰਨਜੀਤ ਕੌਰ, ਅਮਰੀਕ ਸਿੰਘ ਘਨੌੜ ਜੱਟਾਂ, ਰਾਮ ਸਿੰਘ ਕਾਕੂਵਾਲਾ, ਹਰਦੇਵ ਸਿੰਘ ਮਹਿਲਾਂ, ਗੋਗੀ ਖੋਪੜਾ, ਮਲਕੀਤ ਨਾਗਰੀ ਆਦਿ ਇਲਾਕੇ ਦੇ ਸਰਪੰਚ ਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।