ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ਸੰਭਾਲੋ ਮੁਹਿੰਮ: ਬਸਪਾ ਵੱਲੋਂ ਮਜੀਠਾ ਸ਼ਰਾਬ ਕਾਂਡ ਦੀ ਜਾਂਚ ਲਈ ਮਾਰਚ

ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਿਆ; ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਡਰਾਮਾ ਕਰਾਰ
ਸੰਗਰੂਰ ’ਚ ਡੀਸੀ ਦਫ਼ਤਰ ਤੱਕ ਰੋਸ ਮਾਰਚ ਕਰਦੇ ਹੋਏ ਬਸਪਾ ਦੇ ਆਗੂ ਤੇ ਵਰਕਰ।
Advertisement

ਗੁਰਦੀਪ ਸਿੰਘ ਲਾਲੀ

ਸੰਗਰੂਰ, 22 ਮਈ

Advertisement

ਬਹੁਜਨ ਸਮਾਜ ਪਾਰਟੀ ਦੇ ਝੰਡੇ ਹੇਠ ਸੈਂਕੜੇ ਵਰਕਰਾਂ ਵੱਲੋਂ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ ਮਜੀਠਾ ਹਲਕੇ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 28 ਵਿਅਕਤੀਆਂ ਦੀ ਹੋਈ ਮੌਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਖ਼ਿਲਾਫ਼ ਸ਼ਹਿਰ ’ਚ ਰੋਸ ਮਾਰਚ ਕੀਤਾ ਗਿਆ ਅਤੇ ਨਸ਼ਾ ਵਿਰੋਧੀ ਮੁਹਿੰਮ ’ਤੇ ਸਵਾਲ ਖੜ੍ਹੇ ਕਰਦਿਆਂ ਇਸ ਨੂੰ ਸਿਆਸੀ ਡਰਾਮਾ ਕਰਾਰ ਦਿੱਤਾ। ਬਸਪਾ ਨੇ ਰਾਜਪਾਲ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਮਜੀਠਾ ਸ਼ਰਾਬ ਕਾਂਡ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ। ਸ਼ਹਿਰ ਦੇ ਅੰਬੇਡਕਰ ਨਗਰ ਤੋਂ ਸ਼ੁਰੂ ਹੋਇਆ ਰੋਸ ਮਾਰਚ ਵੱਖ-ਵੱਖ ਬਾਜ਼ਾਰਾਂ ’ਚੋਂ ਹੁੰਦਿਆਂ ਡੀ.ਸੀ. ਦਫ਼ਤਰ ਅੱਗੇ ਪੁੱਜਿਆ ਅਤੇ ਰਾਜਪਾਲ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਡੀ.ਸੀ. ਦਫ਼ਤਰ ਅੱਗੇ ਜ਼ਿਲ੍ਹਾ ਪ੍ਰਧਾਨ ਸਤਿਗੁਰ ਸਿੰਘ ਕੌਹਰੀਆਂ ਦੀ ਅਗਵਾਈ ਹੇਠ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਅਤੇ ਡਾ. ਮੱਖਣ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਮਹਿਜ਼ ਇੱਕ ਸਿਆਸੀ ਡਰਾਮਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਗਾਰੰਟੀ ਦਿੱਤੀ ਸੀ ਕਿ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਨਸ਼ਿਆਂ ਨੂੰ ਖਤਮ ਕਰ ਦਿੱਤਾ ਜਾਵੇਗਾ ਪਰ ਨਸ਼ੇ ਖਤਮ ਨਹੀਂ ਹੋਏ। ਨਸ਼ਿਆਂ ਨਾਲ ਪੰਜਾਬ ਦੇ ਵਿੱਚ ਹਰ ਰੋਜ਼ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨਾਂ ’ਤੇ ਗਰੀਬ ਲੋਕਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ ਤੇ ਵੱਡੇ ਤਸਕਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਰਾਜਪਾਲ ਪੰਜਾਬ ਤੋਂ ਮੰਗ ਕੀਤੀ ਕਿ ਜ਼ਹਿਰੀਲੀ ਸ਼ਰਾਬ ਕਾਂਡ ਦੀ ਨਿਆਂਇਕ ਜਾਂਚ ਕਰਵਾਈ ਜਾਵੇ, ਮੁੱਖ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਇੱਕ ਕਰੋੜ ਦੀ ਮਾਲੀ ਮਦਦ ਦਿੱਤੀ ਜਾਵੇ ਅਤੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।

ਇਸ ਮੌਕੇ ਸੂਬੇਦਾਰ ਰਣਧੀਰ ਸਿੰਘ, ਸਤਿਗੁਰ ਸਿੰਘ ਕੌਹਰੀਆਂ, ਨਿਰਮਲ ਸਿੰਘ ਮੱਟੂ, ਅਮਰੀਕ ਸਿੰਘ ਕੈਂਥ, ਚਰਨਜੀਤ ਸਿੰਘ ਧੂਰੀ, ਭੋਲਾ ਸਿੰਘ ਧਰਮਗੜ੍ਹ, ਮਿੱਠੂ ਸਿੰਘ ਖੇਤਲਾ, ਗੁਰਮੇਲ ਸਿੰਘ ਰੰਗੀਲਾ, ਗੁਰਦੇਵ ਸਿੰਘ ਘਾਬਦਾਂ, ਡਾ. ਰਾਜ ਕੁਮਾਰ, ਅਮਨ ਬੋਧ ਹਲਕਾ ਲਹਿਰਾ, ਕਸ਼ਮੀਰਾ ਸਿੰਘ ਲੌਂਗੋਵਾਲ, ਰਾਮ ਸਿੰਘ, ਸਰਜੀਤ ਸਿੰਘ ਸਾਬਕਾ ਈਓ, ਜਗਸੀਰ ਸਿੰਘ ਲਹਿਰਾ, ਮਿੱਠਾ ਸਿੰਘ ਬਾਲੀਆ, ਬਲਵੀਰ ਸਿੰਘ ਬਾਲੀਆਂ, ਨਛੱਤਰ ਸਿੰਘ, ਹਰਮੇਲ ਸਿੰਘ ਬਲਦ ਕਲਾਂ, ਰਾਜਿੰਦਰ ਸਿੰਘ ਲਹਿਰਾ, ਪ੍ਰਿੰਸੀਪਲ ਗੁਰਬਖਸ਼ ਸਿੰਘ, ਗੁਰਦੇਵ ਸਿੰਘ, ਜਗਸੀਰ ਸਿੰਘ ਮਾਝੀ, ਤਰਸੇਮ ਸਿੰਘ ਨੰਬਰਦਾਰ, ਰਾਮਪਾਲ ਸਿੰਘ ਆਦਿ ਸ਼ਾਮਲ ਸਨ।

Advertisement