ਐੱਸਸੀ/ਬੀਸੀ ਅਧਿਆਪਕਾਂ ਨੇ ਸਿੱਖਿਆ ਵਿਭਾਗ ਦੇ ਪੱਤਰ ਦੀਆਂ ਕਾਪੀਆਂ ਸਾੜੀਆਂ : The Tribune India

ਐੱਸਸੀ/ਬੀਸੀ ਅਧਿਆਪਕਾਂ ਨੇ ਸਿੱਖਿਆ ਵਿਭਾਗ ਦੇ ਪੱਤਰ ਦੀਆਂ ਕਾਪੀਆਂ ਸਾੜੀਆਂ

ਐੱਸਸੀ/ਬੀਸੀ ਅਧਿਆਪਕਾਂ ਨੇ ਸਿੱਖਿਆ ਵਿਭਾਗ ਦੇ ਪੱਤਰ ਦੀਆਂ ਕਾਪੀਆਂ ਸਾੜੀਆਂ

ਸੰਗਰੂਰ ’ਚ ਡੀਸੀ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਐੱਸਸੀ/ਬੀਸੀ ਅਧਿਆਪਕ।

ਗੁਰਦੀਪ ਸਿੰਘ ਲਾਲੀ

ਸੰਗਰੂਰ, 12 ਅਗਸਤ

ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਸੂਬਾ ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ ਅਤੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਕਲੇਰ ਦੀ ਅਗਵਾਈ ਹੇਠ ਅਧਿਆਪਕਾਂ ਵੱਲੋਂ ਡੀਸੀ ਦਫ਼ਤਰ ਅੱਗੇ ਸਿੱਖਿਆ ਵਿਭਾਗ ਦੇ ਨਾਦਰਸ਼ਾਹੀ ਪੱਤਰ ਦੀਆਂ ਕਾਪੀਆਂ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੱਤਰ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।

ਇਸ ਮੌਕੇ ਕ੍ਰਿਸ਼ਨ ਸਿੰਘ ਦੁੱਗਾਂ ਨੇ ਦੱਸਿਆ ਕਿ ਇਸ ਪੱਤਰ ਅਨੁਸਾਰ 2018 ਵਿੱਚ ਭਰਤੀ/ਤਰੱਕੀ ਪ੍ਰਾਪਤ ਕਰਨ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਦੇ ਸਾਰੇ ਕਰਮਚਾਰੀਆਂ ਨੂੰ ਪਰਖ ਕਾਲ ਦਾ ਸਮਾਂ ਪੂਰਾ ਹੋਣ ਉਪਰੰਤ ਵਿਭਾਗੀ ਪ੍ਰੀਖਿਆ ਅਤੇ ਕੰਪਿਊਟਰ ਪ੍ਰਵੀਨਤਾ ਸਬੰਧੀ ਟੈਸਟ ਪਾਸ ਕਰਨ ਉਪਰੰਤ ਹੀ ਸਾਲਾਨਾ ਤਰੱਕੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਧਿਆਪਕਾਂ ਦੀ ਭਰਤੀ ਟੈੱਟ ਅਤੇ ਵਿਸ਼ਾ ਟੈਸਟ ਪਾਸ ਕਰਨ ਉਪਰੰਤ ਹੀ ਕੀਤੀ ਜਾਂਦੀ ਹੈ ਤਾਂ ਸਾਲਾਨਾ ਤਰੱਕੀ ਲਗਾਉਣ ਲਈ ਅਜਿਹੇ ਵਿਭਾਗੀ ਟੈਸਟਾਂ ਦੀ ਕੀ ਤੁਕ ਬਣਦੀ ਹੈ? ਉਨ੍ਹਾਂ ਕਿਹਾ ਕਿ ਸਰਕਾਰ ਦੇ ਅਜਿਹੇ ਮੁਲਾਜ਼ਮ ਮਾਰੂ ਫੈਸਲਿਆਂ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਹੈ।

ਇਸ ਮੌਕੇ ਆਗੂਆਂ ਨੇ ਸੰਬੋਧਨਕਰਦਿਆਂ ਕਿਹਾ ਕਿ ਅਸਲ ਵਿੱਚ ਸਰਕਾਰ ਮੁਲਾਜ਼ਮਾਂ ਨੂੰ ਤੰਗ ਪ੍ਰੇਸ਼ਾਨ ਕਰ ਕੇ ਸਰਕਾਰੀ ਨੌਕਰੀਆਂ ਤੋਂ ਤੌਬਾ ਕਰਾਉਣ ਦੇ ਰਸਤੇ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਨਹੀਂ ਆਉਂਦੀ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਿੱਖਿਆ ਵਿਭਾਗ ਵੱਲੋਂ 2018 ਵਿੱਚ ਬਣਾਏ ਗਏ ਵਿਭਾਗੀ ਨਿਯਮਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਕਿਉਂਕਿ ਇਨ੍ਹਾਂ ਨਿਯਮਾਂ ਕਾਰਨ ਹੀ ਵਿਭਾਗ ਵਿੱਚ ਉਕਤ ਬੇਹੁਦਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਕਮਲਜੀਤ ਸਿੰਘ, ਸ਼ਮਸ਼ੇਰ ਸਿੰਘ ਸੰਗਰੂਰ, ਚੰਦ ਸਿੰਘ, ਬਲਜੀਤ ਸਿੰਘ, ਕੁਲਵੰਤ ਸਿੰਘ, ਪਰਮਜੀਤ ਸਿੰਘ, ਜਗਜੀਤ ਸਿੰਘ ਲੱਡਾ, ਅਵਤਾਰ ਸਿੰਘ, ਸ਼ਮਸ਼ੇਰ ਸਿੰਘ ਪਾਤੜਾਂ, ਜਸਵੀਰ ਸਿੰਘ, ਕੁਲਵਿੰਦਰ ਸਿੰਘ ਅਤੇ ਹੋਰ ਅਧਿਆਪਕ ਵੀ ਮੌਜੂਦ ਸਨ।

ਅਧਿਆਪਕਾਂ ਵੱਲੋਂ ਧਰਨਾ ਦੇਣ ਦਾ ਐਲਾਨ

ਸੰਗਰੂਰ: ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਉਪਰ ਥੋਪੇ ਗਏ ਵਿਭਾਗੀ ਟੈਸਟ ਦੇ ਜਾਰੀ ਹੋਏ ਪੱਤਰ ਨੂੰ ਵਾਪਸ ਕਰਾਉਣ ਲਈ ਅਧਿਆਪਕ ਸਾਂਝਾ ਮੋਰਚਾ ਵੱਲੋਂ 17 ਅਗਸਤ ਨੂੰ ਪੰਜਾਬ ਭਰ ’ਚ ਡੀਈਓ ਸੈਕੰਡਰੀ ਦਫ਼ਤਰਾਂ ਅੱਗੇ ਰੋਸ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਹੈ। ਤਾਜ਼ਾ ਜਾਰੀ ਪੱਤਰ ਅਨੁਸਾਰ ਸਾਲ 2018 ਤੋਂ ਬਾਅਦ ਨਵੇਂ ਭਰਤੀ ਜਾਂ ਵਿਭਾਗੀ ਤਰੱਕੀ ਰਾਹੀਂ ਪਦਉੱਨਤ ਹੋਏ ਅਧਿਆਪਕਾਂ ਨੂੰ ਦੋ ਸਾਲ ਦੇ ਸਮੇਂ ਵਿੱਚ ਵਿਭਾਗੀ ਤਰੱਕੀ ਦਾ ਟੈਸਟ ਪਾਸ ਕਰਨਾ ਹੋਵੇਗਾ। ਟੈਸਟ ਪਾਸ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਦੀ ਸਾਲਾਨਾ ਤਰੱਕੀ ਰੋਕਣ ਦਾ ਫੁਰਮਾਨ ਜਾਰੀ ਹੋਇਆ ਹੈ। ਇਸ ਸਬੰਧੀ ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਸੰਗਰੂਰ ਦੇ ਕਨਵੀਨਰ ਵਰਿੰਦਰਜੀਤ ਸਿੰਘ ਬਜਾਜ, ਕ੍ਰਿਸ਼ਨ ਸਿੰਘ ਦੁੱਗਾਂ, ਦੇਵੀ ਦਿਆਲ, ਅਵਤਾਰ ਸਿੰਘ ਢਢੋਗਲ, ਨਿਰਮਲ ਸਿੰਘ, ਪਰਮਿੰਦਰ ਸਿੰਘ ਲੌਂਗੋਵਾਲ ਅਤੇ ਜਸਵਿੰਦਰ ਸਿੰਘ ਨੇ ਕਿਹਾ ਕਿ ਅਧਿਆਪਕਾਂ ’ਤੇ ਵਿਭਾਗੀ ਟੈਸਟ ਥੋਪਣ ਦਾ ਪੱਤਰ ਵਾਪਸ ਕਰਵਾਉਣ ਸਮੇਤ ਅਧਿਆਪਕ ਵਿਰੋਧੀ ਨਿਯਮ ਰੱਦ ਕਰਵਾਉਣ, ਕੱਚੇ ਅਧਿਆਪਕ ਅਤੇ ਮੁਲਾਜ਼ਮ ਪੱਕੇ ਕਰਵਾਉਣ, ਹਰ ਵਰਗ ਦੀਆਂ ਪਦਉਨਤੀਆਂ ਕਰਵਾਉਣ, ਨਾਨ-ਟੀਚਿੰਗ ਸਟਾਫ਼ ’ਤੇ ਟੈੱਟ ਦੀ ਸ਼ਰਤ ਰੱਦ ਕਰਵਾਉਣ ਲਈ17 ਅਗਸਤ ਨੂੰ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾ ਰਹੇ ਹਨ। -ਨਿੱਜੀ ਪੱਤਰ ਪ੍ਰੇਰਕ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All