ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਐੱਸਸੀ ਕਮਿਸ਼ਨ ਮੈਂਬਰ ਬੌਬੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

‘ਅਨੁਸੂਚਿਤ ਜਾਤੀਆਂ ਨਾਲ ਭੇਦਭਾਵ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕਰਾਂਗੇ’
Advertisement

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 22 ਜੂਨ

Advertisement

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਇੱਥੇ ਵਾਲਮੀਕਿ ਰਾਮਾਇਣ ਭਵਨ ਸਰੋਵਰ ਵਿੱਚ ਐੱਸ.ਸੀ. ਵਰਗ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦੀ ਹੀ ਇਨ੍ਹਾਂ ਦੇ ਹੱਲ ਦਾ ਭਰੋਸਾ ਦਿਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਨਾਲ ਭੇਦ-ਭਾਵ ਕਿਸੇ ਵੀ ਹਾਲਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗ਼ਰੀਬ ਵਰਗ ਨੂੰ ਇਨਸਾਫ਼ ਦਿਵਾਉਣ ਲਈ ਕਮਿਸ਼ਨ ਕੋਲ ਸੰਵਿਧਾਨਕ ਸ਼ਕਤੀਆਂ ਹਨ ਤੇ ਕਿਸੇ ਵੀ ਖੇਤਰ ਵਿੱਚ ਜਾਤੀ ਵਿਤਕਰੇਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਅਸਲ ਹੱਕਦਾਰਾਂ ਦਾ ਹੱਕ ਮਾਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਬੌਬੀ ਨੇ ਕਿਹਾ ਕਿ ਕਈ ਵਾਰੀ ਲੋਕ ਵੱਖੋ ਵੱਖ ਕਾਰਨਾਂ ਕਰ ਕੇ ਆਪਣੇ ਨਾਲ ਹੋਈਆਂ ਵਧੀਕੀਆਂ ਬਾਰੇ ਸ਼ਿਕਾਇਤ ਕਰਨ ਤੋਂ ਝਿਜਕ ਜਾਂਦੇ ਹਨ, ਜਿਸ ਕਾਰਨ ਉਹ ਵਾਰ-ਵਾਰ ਵਧੀਕੀਆਂ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕਦੇ ਕਿਤੇ ਵੀ ਕੋਈ ਵਧੀਕੀ ਹੁੰਦੀ ਹੈ, ਉਸ ਦੀ ਸ਼ਿਕਾਇਤ ਜ਼ਰੂਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਵਿੱਚ ਜ਼ਮੀਨੀ ਪੱਧਰ ਉੱਤੇ ਵੱਧ ਤੋਂ ਵੱਧ ਵਿਚਰਿਆ ਜਾਵੇ ਤਾਂ ਜੋ ਜ਼ਮੀਨੀ ਹਕੀਕਤਾਂ ਦਾ ਪਤਾ ਲਗਦਾ ਰਹੇ ਅਤੇ ਮੁਸ਼ਕਲਾਂ ਦਾ ਠੋਸ ਹੱਲ ਕੀਤਾ ਜਾ ਸਕੇ। ਸ੍ਰੀ ਬੌਬੀ ਨੇ ਕਿਹਾ ਕਿ ਐੱਸ.ਸੀ. ਭਾਈਚਾਰੇ ਦੇ ਲੋਕ ਬੇਝਿਜਕ ਹੋ ਕੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ।

ਇਸ ਮੌਕੇ ਵਾਲਮੀਕਿ ਰਾਮਾਇਣ ਭਵਨ ਸਰੋਵਰ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਬੌਬੀ ਨੂੰ ਸਿਰੋਪਾਓ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਰਵਿੰਦਰ ਰਾਜਨ ਪ੍ਰਧਾਨ, ਚੇਅਰਮੈਨ ਘਨਸ਼ਾਮ, ਮੀਤ ਪ੍ਰਧਾਨ ਆਵਾ ਸਿੰਘ, ਸ਼ਕਤੀ ਜੀਤ ਸਿੰਘ, ਰਾਜੇਸ਼ ਕੁਮਾਰ, ਦੀਪੂ ਟਿਵਾਣਾ, ਰਾਜੇਸ਼ ਲੋਹਟ, ਵੀਰ ਇਕਲਾਵਏ, ਅਮਨ ਮਲਿਕ, ਰਾਹੁਲ ਕਾਂਗੜਾ, ਆਵਾ ਸਿੰਘ, ਸੀਤਾ ਰਾਮ ਚੌਹਾਨ, ਸਤੀਸ਼ ਕੁਮਾਰ, ਬੱਬੂ ਟਿਵਾਣਾ, ਵਿਨੋਦ ਕੁਮਾਰ ਪ੍ਰਧਾਨ, ਰੌਕੀ ਰਾਣਾ, ਅਮਰੀਕ ਸਿੰਘ ਮੀਕਾ, ਸੋਨੂੰ ਸਿੰਘ, ਚਰਨਜੀਤ ਸਿੰਘ ਚੰਨੀ ਬਾਬਲਾ ਸਮੇਤ ਸ਼ਹਿਰ ਵਾਸੀ ਹਾਜ਼ਰ ਸਨ।

 

Advertisement
Show comments