ਪੱਤਰ ਪ੍ਰੇਰਕ
ਸੰਗਰੂਰ, 24 ਜੁਲਾਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਪਲੀ ਚੱਠੇ ਵਿੱਚ ਸਮਾਗਮ ਦੌਰਾਨ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਨੈਸ਼ਨਲ ਮੀਨਜ਼ ਕਮ ਮੈਰਿਟ (ਐੱਨ.ਐੱਮ.ਐੱਮ.ਐੱਸ) ਦੀ ਪ੍ਰੀਖਿਆ ਵਿਚ ਸਕੂਲ ਦੇ ਜੇਤੂ ਅੱਠ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸੁਨੀਤਾ ਰਾਣੀ ਵੱਲੋਂ ਸਨਮਾਨਿਤ ਕੀਤਾ ਗਿਆ| ਇਨ੍ਹਾਂ ਵਿਦਿਆਰਥੀਆਂ ’ਚ ਹਰਮਨਪ੍ਰੀਤ ਕੌਰ, ਸੁਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ, ਦਿਲਪ੍ਰੀਤ ਸਿੰਘ, ਖੁਸ਼ਪ੍ਰੀਤ ਕੌਰ, ਤੰਨੂ ਖਾਤੂਨ, ਗੁੱਡੀ ਖ਼ਾਤੂਨ ਅਤੇ ਖੁਸ਼ਪ੍ਰੀਤ ਕੌਰ ਦੇ ਨਾਮ ਸ਼ਾਮਲ ਹਨ।