ਪੱਤਰ ਪ੍ਰੇਰਕ
ਸੰਦੌੜ, 3 ਅਗਸਤ
ਸਰਕਾਰੀ ਹਾਈ ਸਮਾਰਟ ਸਕੂਲ ਕਲਿਆਣ ਵਿੱਚ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਅਧਿਆਪਕ ਮੁਹੰਮਦ ਹਬੀਬ ਦੀ ਅਗਵਾਈ ਵਿੱਚ ਕਰਵਾਏ ਗਏ ਇਕ ਸੰਖੇਪ ਸਮਾਗਮ ਦੌਰਾਨ ਸੂਬਾ ਪੱਧਰੀ ਐੱਨਐੱਮਐੱਮਐੱਸ ਦੀ ਪ੍ਰੀਖਿਆ ਵਿੱਚ ਕੁਆਲੀਫ਼ਾਈ ਕਰਨ ਵਾਲ਼ੀ ਸਕੂਲ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਅਤੇ ਪੀਐੱਸਟੀਐੱਸਈ ਵਿੱਚ ਕੁਆਲੀਫ਼ਾਈ ਕਰਨ ਵਾਲ਼ੇ ਵਿਦਿਆਰਥੀ ਜਮਾਲ ਖਾਨ ਨੂੰ ਸਕੂਲ ਮੁਖੀ ਵੱਲੋਂ ਸਰਟੀਫ਼ਿਕੇਟਾਂ ਅਤੇ ਮੈਡਲਾਂ ਨਾਲ਼ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਵੰਤ ਸਿੰਘ ਸੂਬੇਦਾਰ, ਹਰਮੇਸ਼ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਬਲਵੰਤ ਸਿੰਘ ਫ਼ਰਵਾਲ਼ੀ, ਚਰਨਜੀਤ ਸਿੰਘ ਦਿਓਲ, ਅਖਤਰ ਅਲੀ, ਸੁਖਜੀਤ ਸਿੰਘ, ਸ੍ਰੀ ਦਿਨੇਸ਼ ਕੁਮਾਰ, ਸੰਦੀਪ ਸਿੰਘ, ਹਰਦੀਪ ਸਿੰਘ, ਹਰਪ੍ਰੀਤ ਕੌਰ, ਕਮਲਜੀਤ ਕੌਰ, ਬਲਜੀਤ ਕੌਰ ਵੀ ਹਾਜ਼ਰ ਸਨ।
ਅਮਨਦੀਪ ਕੌਰ ਨੇ ਵਜ਼ੀਫਾ ਪ੍ਰੀਖ਼ਿਆ ’ਚ ਬਾਜ਼ੀ ਮਾਰੀ
ਲਹਿਰਾਗਾਗਾ (ਪੱਤਰ ਪ੍ਰੇਰਕ): ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪਰਿਸ਼ਦ ਵੱਲੋਂ ਸ਼ੈਸ਼ਨ20-21 ’ਚ ਲਈ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ’ਚ ਸਰਕਾਰੀ ਹਾਈ ਸਕੂਲ ਖੰਡੇਬਾਦ ਦੀ ਅੱਠਵੀਂ ਦੀ ਵਿਦਿਆਰਥਣ ਅਮਨਦੀਪ ਕੌਰ ਸ਼ਾਨਦਾਰ ਸਫਲਤਾ ਹਾਸਲ ਕਰਕੇ ਵਜੀਫ਼ਾ ਪ੍ਰੀਖਿਆ ਪਾਸ ਕੀਤੀ। ਸਕੂਲ ਦੇ ਮੁੱਖ ਅਧਿਆਪਕ ਅਰੁਣ ਗਰਗ ਨੇ ਵਿਦਿਆਰਥਣ, ਸਕੂਲ ਸਟਾਫ ਅਤੇ ਮਾਪਿਆਂ ਨੂੰ ਮੁਬਾਰਕਵਾਦ ਦਿੱਤੀ।