ਮਾਲੇਰਕੋਟਲਾ (ਨਿਜੀ ਪੱਤਰ ਪ੍ਰੇਰਕ): ਵਿੱਦਿਅਕ ਸੈਸ਼ਨ 2021-22 ਦੌਰਾਨ ਸੌ ਫ਼ੀਸਦੀ ਕੇਂਦਰੀ ਪ੍ਰਯੋਜਿਤ ਘੱਟ ਗਿਣਤੀ ਵਰਗ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਮੈਰਿਟ ਕਮ-ਮੀਨਜ਼ ਦੀਆਂ ਆਨਲਾਈਨ ਦਰਖ਼ਾਸਤਾਂ ਪੋਰਟਲ ‘ਤੇ ਦਰਜ ਕਰਨ ਸਬੰਧੀ ਭਾਰਤ ਸਰਕਾਰ ਨੇ ਸਮਾਂ-ਸਾਰਣੀ ਜਾਰੀ ਕੀਤੀ ਹੈ। ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਤਹਿਤ ਨਵੇਂ ਅਤੇ ਰੀਨਿਊਵਲ ਵਿਦਿਆਰਥੀਆਂ ਦੁਆਰਾ ਆਨਲਾਈਨ ਦਰਖ਼ਾਸਤਾਂ 15 ਨਵੰਬਰ, ਜਦਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਮੈਰਿਟ ਕਮ-ਮੀਨਜ਼ ਸਕੀਮਾਂ ਤਹਿਤ ਨਵੇਂ ਅਤੇ ਰੀਨਿਊਵਲ ਵਿਦਿਆਰਥੀਆਂ ਵੱਲੋਂ ਆਨਲਾਈਨ ਦਰਖ਼ਾਸਤਾਂ 30 ਨਵੰਬਰ 2021 ਤੱਕ ਦਰਜ ਕੀਤੀਆਂ ਜਾ ਸਕਦੀਆਂ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਦਿੱਤੀ।