ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ
ਸੰਤ ਈਸਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛਾਹੜ ਵਿੱਚ ਸਕੂਲ ਦੇ ਪ੍ਰਿੰਸੀਪਲ ਮਨਜੀਤਪਾਲ ਸਿੰਘ ਅਤੇ ਮੈਨੇਜਰ ਗੁਰਮੀਤ ਕੌਰ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਸਕੂਲ ਦੇ ਸਰਪ੍ਰਸਤ ਸੰਤ...
Advertisement
ਸੰਤ ਈਸਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛਾਹੜ ਵਿੱਚ ਸਕੂਲ ਦੇ ਪ੍ਰਿੰਸੀਪਲ ਮਨਜੀਤਪਾਲ ਸਿੰਘ ਅਤੇ ਮੈਨੇਜਰ ਗੁਰਮੀਤ ਕੌਰ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਸਕੂਲ ਦੇ ਸਰਪ੍ਰਸਤ ਸੰਤ ਸਾਧੂ ਸਿੰਘ ਨੇ ਮੁੱਖ ਮਹਿਮਾਨ ਵਜੋਂ ਇਸ ਸਮਾਗਮ ਦੀ ਸਫਲਤਾ ਲਈ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ। ਪ੍ਰਿੰਸੀਪਲ ਮਨਜੀਤਪਾਲ ਸਿੰਘ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਸਕੂਲ ਮੈਨੇਜਰ ਗੁਰਮੀਤ ਕੌਰ, ਵਾਈਸ ਪ੍ਰਿੰਸੀਪਲ ਸੁਧਾਂਸ਼ੂ ਸ਼ਰਮਾ ਨੇ ਵੀ ਸੰਬੋਧਨ ਕੀਤਾ। ਬੱਚਿਆਂ ਤੇ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Advertisement
Advertisement
×

