ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਕੂਲੀ ਬੱਸ ਜ਼ਬਤ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਅੰਦਰ ਨਿੱਜੀ ਸਕੂਲਾਂ ’ਚ ਸੇਫ਼ ਸਕੂਲ ਵਾਹਨ ਨੀਤੀ ਅਮਲੀ ਰੂਪ ’ਚ ਲਾਗੂ ਕਰਨ ਦੇ ਆਦੇਸ਼ਾਂ ਤਹਿਤ ਅੱਜ ਨਾਰਾਇਣ ਪਬਲਿਕ ਸਕੂਲ ਦੀ ਇੱਕ ਬੱਸ ਜ਼ਬਤ ਕੀਤੀ ਗਈ। ਇਸ ਟੀਮ ਵੱਲੋਂ ਸਕੂਲ ਨੂੰ ਨੋਟਿਸ ਜਾਰੀ...
Advertisement

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਅੰਦਰ ਨਿੱਜੀ ਸਕੂਲਾਂ ’ਚ ਸੇਫ਼ ਸਕੂਲ ਵਾਹਨ ਨੀਤੀ ਅਮਲੀ ਰੂਪ ’ਚ ਲਾਗੂ ਕਰਨ ਦੇ ਆਦੇਸ਼ਾਂ ਤਹਿਤ ਅੱਜ ਨਾਰਾਇਣ ਪਬਲਿਕ ਸਕੂਲ ਦੀ ਇੱਕ ਬੱਸ ਜ਼ਬਤ ਕੀਤੀ ਗਈ। ਇਸ ਟੀਮ ਵੱਲੋਂ ਸਕੂਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਪੁਲੀਸ ਕੇਸ ਵੀ ਦਰਜ ਕੀਤਾ ਗਿਆ ਹੈ। ਐੱਸਡੀਐੱਮ ਪਟਿਆਲਾ ਹਰਜੋਤ ਕੌਰ (ਮੇਜਰ ਰਿਟਾ.) ਨੇ ਦੱਸਿਆ ਕਿ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ, ਸਹਾਇਕ ਟਰਾਂਸਪੋਰਟ ਅਫ਼ਸਰ ਮਨਪ੍ਰੀਤ ਕੌਰ ਅਤੇ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਜ਼ਿਲ੍ਹਾ ਸਿੱਖਿਆ ਵਿਭਾਗ ਤੇ ਟਰੈਫਿਕ ਪੁਲੀਸ ਦੇ ਸਹਿਯੋਗ ਨਾਲ ਨਿੱਜੀ ਸਕੂਲ ਦੇ ਵਾਹਨਾਂ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਆਪਣੇ ਵਾਹਨਾਂ ’ਚ ਰਹਿੰਦੀਆਂ ਕਮੀਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਪੂਰਾ ਕਰਨਾ ਯਕੀਨੀ ਬਣਾਉਣ।

Advertisement
Advertisement