ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇੱਥੋਂ ਨੇੜਲੇ ਪਿੰਡ ਰਾਜਪੁਰਾ ਵਿਖੇ ਇਕ ਸਰਕਾਰੀ ਸਕੂਲ ਦੀ ਅਧਿਆਪਕਾ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ’ਤੇ ਸਕੂਲ ਨੂੰ 3 ਦਿਨਾਂ ਲਈ ਬੰਦ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਅਧਿਆਪਕ ਕੁਲਵੀਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਇਕ ਅਧਿਆਪਕਾ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆ ਜਾਣ ਕਾਰਨ ਉਨ੍ਹਾਂ ਵੱਲੋਂ ਸਕੂਲ ਨੂੰ 3 ਦਿਨਾਂ ਲਈ ਬੰਦ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਸਮੇਤ ਸਕੂਲ ਦੇ ਬਾਕੀ ਸਟਾਫ ਵੱਲੋਂ ਅੱਜ ਆਪਣੀ ਕਰੋਨਾ ਦੀ ਜਾਂਚ ਲਈ ਨਮੂਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਇਸ ਸਬੰਧੀ ਸਿਵਲ ਸਰਜਨ ਸੰਗਰੂਰ ਨੂੰ ਵੀ ਸੂਚਿਤ ਕਰ ਦਿੱਤਾ ਅਤੇ ਸਕੂਲ ’ਚ ਪੜ੍ਹਣ ਵਾਲੇ ਵਿਦਿਆਰਥੀਆਂ ਦੇ ਵੀ ਕਰੋਨਾ ਜਾਂਚ ਲਈ ਨਮੂਨੇ ਲਏ ਜਾਣਗੇ ਜਿਸ ਲਈ ਜਲਦੀ ਹੀ ਸਕੂਲ ’ਚ ਸਿਹਤ ਵਿਭਾਗ ਦੀਆਂ ਟੀਮਾਂ ਆਉਣਗੀਆਂ।