ਮਿੱਡ-ਡੇਅ ਮੀਲ ਵਰਕਰ ਨੂੰ ਕਰੋਨਾ

ਸਕੂਲ ਦੋ ਦਿਨਾਂ ਲਈ ਬੰਦ

ਸਕੂਲ ਦੋ ਦਿਨਾਂ ਲਈ ਬੰਦ

ਮੈਡੀਕਲ ਮਾਹਿਰਾਂ ਦੀ ਟੀਮ ਵਿਦਿਆਰਥੀਆਂ ਦੀ ਸੈਂਪਲਿੰਗ ਕਰਦੀ ਹੋਈ।

ਰਮੇਸ਼ ਭਾਰਦਵਾਜ

ਲਹਿਰਾਗਾਗਾ, 2 ਮਾਰਚ

ਇਥੇ ਸ਼ਹਿਰ ਦੇ ਇੱਕ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਮਿੱਡ ਡੇ ਮੀਲ ਵਰਕਰ ਜਸਪਾਲ ਕੌਰ ਦੇ ਕਰੋਨਾ ਪਾਜ਼ੇਟਿਵ ਆਉਣ ’ਤੇ ਸਕੂਲ ਦਾ ਸਟਾਫ ਅਤੇ ਵਿਦਿਆਰਥੀਆਂ ਦੇ ਮਾਪੇ ਚਿੰਤਤ ਹਨ। ਇਸ ਵਰਕਰ ਦੇ ਪਾਜ਼ੇਟਿਵ ਆਉਣ ਮਗਰੋਂ ਸਿਹਤ ਵਿਭਾਗ ਵੱਲੋਂ ਹਰਕਤ ’ਚ ਆਉਂਦਿਆਂ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਦੇ ਟੈਸਟ ਕੀਤੇ ਜਾ ਰਹੇ ਹਨ। ਮੈਡੀਕਲ ਅਫਸਰ ਡਾ. ਹਰਦੀਪ ਕੌਰ ਡੈਂਟਲ ਸਰਜਨ ਨੇ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਕੂਲ ਲੜਕੇ ਲਹਿਰਾਗਾਗਾ ਦੀ ਇਕ ਖਾਣਾ ਬਣਾਉਣ ਵਾਲੀ ਕੁੱਕ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਸਮੂਹ ਅਧਿਆਪਕਾਂ ਦੇ ਸੈਂਪਲ ਲਏ ਗਏ ਹਨ ਜੋ ਕਿ ਨੈਗੇਟਿਵ ਆਏ ਹਨ। ਇਸ ਤੋਂ ਬਾਅਦ ਸਕੂਲੀ ਬੱਚਿਆਂ ਦੇ ਸੈਂਪਲ ਉਨ੍ਹਾਂ ਦੀ ਇੱਛਾ ਅਨੁਸਾਰ ਲਏ ਜਾ ਰਹੇ ਹਨ। ਸੈਂਟਰ ਹੈੱਡ ਟੀਚਰ ਰਚਨਾ ਰਾਣੀ ਨੇ ਦੱਸਿਆ ਕਿ ਸਕੂਲੀ ਬੱਚਿਆਂ ਨੂੰ ਕਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਲਈ ਮਾਸਕ ਪਹਿਨਣ ਲਈ ਪ੍ਰੇਰਿਆ ਜਾ ਰਿਹਾ ਹੈ। ਵਾਰ-ਵਾਰ ਸਾਬਣ ਨਾਲ ਹੱਥ ਧੋਣ ਲਈ ਕਿਹਾ ਜਾ ਰਿਹਾ ਹੈ। ਸਕੂਲ ਨੂੰ ਦੋ ਦਿਨਾਂ ਲਈ ਬੰਦ ਕਰਵਾ ਦਿੱਤਾ ਗਿਆ ਹੈ । ਪ੍ਰਸ਼ਾਸਨ ਵੱਲੋਂ ਸਾਰੇ ਸਕੂਲ ਨੂੰ ਬੰਦ ਕਰਵਾਉਣ ਤੋਂ ਬਾਅਦ ਸੈਨੇਟਾਈਜ਼ ਕੀਤਾ ਗਿਆ ਹੈ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਸਫ਼ਾਈ ਰੱਖਣ ਮਾਸਕ ਪਹਿਨਣ ਅਤੇ ਉਚਿਤ ਦੂਰੀ ਬਣਾਈ ਰੱਖਣ ਲਈ ਸਖਤ ਹਦਾਇਤ ਕੀਤੀ ਗਈ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All