ਧੂਰੀ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿੱਚ ਪ੍ਰਿੰਸੀਪਲ ਵੀਨਾ ਭੱਲਾ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਸਕੂਲੀ ਵਿਦਿਆਰਥਣਾਂ ਨੇ ਸਿਹਤ ਸੰਭਾਲ ਦੇ ਨਾਲ-ਨਾਲ ਕਈ ਹੋਰ ਵਿਸ਼ਿਆਂ ਸਬੰਧੀ ਪ੍ਰਦਰਸ਼ਨੀ ਲਗਾਈ। ਮੁੱਖ ਮਹਿਮਾਨ ਵਜੋਂ ਪਹੁੰਚੇ ਤਹਿਸੀਲਦਾਰ ਧੂਰੀ ਕੁਲਦੀਪ ਸਿੰਘ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਅਸ਼ਵਨੀ ਕੁਮਾਰ ਨੇ ਇੰਸਪਾਇਰ ਮੀਟ ਦਾ ਨਿਰੀਖਣ ਕੀਤਾ ਅਤੇ ਬੱਚਿਆਂ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਵੀਨਾ ਭੱਲਾ ਅਤੇ ਹਾਜ਼ਰ ਸਟਾਫ ਵੱਲੋਂ ਸਕੂਲ ਮੈਗਜ਼ੀਨ ਰੋਸ਼ਨੀ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਸੇਵਾਮੁਕਤ ਅਫਸਰ ਕਮਲ ਵਰਮਾ, ਸੰਦੀਪ ਸਿੰਘ, ਅਵਤਾਰ ਸਿੰਘ ਢਢੋਗਲ ਤੇ ਰਾਮ ਚੰਦ ਸ਼ਰਮਾ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ