ਵਿਦਿਆਰਥੀਆਂ ਵੱਲੋਂ ਵਿਗਿਆਨ ਤੇ ਕਲਾ ਪ੍ਰਦਰਸ਼ਨੀ
ਪੱਤਰ ਪ੍ਰੇਰਕ ਮਾਲੇਰਕੋਟਲਾ, 22 ਮਾਰਚ ਸਾਹਿਬਜ਼ਾਦਾ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਾਲੇਰਕੋਟਲਾ ਦੇ ਸਾਲਾਨਾ ਨਤੀਜੇ ਦੇ ਐਲਾਨ ਮੌਕੇ ਵਿਦਿਆਰਥੀਆਂ ਵੱਲੋਂ ਵਿਗਿਆਨ, ਆਰਟਸ, ਵਾਤਾਵਰਨ ਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਪ੍ਰਦਰਸ਼ਨੀ ਲਾਈ ਗਈ। ਇਸ ਮੌਕੇ ਪ੍ਰਿੰਸੀਪਲ ਵੀਰਪਾਲ ਕੌਰ ਅਤੇ ਵਾਈਸ ਪ੍ਰਿੰਸੀਪਲ...
ਪੱਤਰ ਪ੍ਰੇਰਕ
ਮਾਲੇਰਕੋਟਲਾ, 22 ਮਾਰਚ
ਸਾਹਿਬਜ਼ਾਦਾ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਾਲੇਰਕੋਟਲਾ ਦੇ ਸਾਲਾਨਾ ਨਤੀਜੇ ਦੇ ਐਲਾਨ ਮੌਕੇ ਵਿਦਿਆਰਥੀਆਂ ਵੱਲੋਂ ਵਿਗਿਆਨ, ਆਰਟਸ, ਵਾਤਾਵਰਨ ਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਪ੍ਰਦਰਸ਼ਨੀ ਲਾਈ ਗਈ। ਇਸ ਮੌਕੇ ਪ੍ਰਿੰਸੀਪਲ ਵੀਰਪਾਲ ਕੌਰ ਅਤੇ ਵਾਈਸ ਪ੍ਰਿੰਸੀਪਲ ਪਰਮਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸਾਹਿਬਜ਼ਾਦਾ ਫ਼ਤਹਿ ਸਿੰਘ ਐਜੂਕੇਸ਼ਨਲ ਟਰੱਸਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ, ਵਾਈਸ ਚੇਅਰਮੈਨ ਅਮਰਿੰਦਰ ਸਿੰਘ ਮੰਡੀਆਂ, ਸਕੱਤਰ ਭਾਈ ਜਗਦੀਸ਼ ਸਿੰਘ ਘੁੰਮਣ, ਕੁਲਜਿੰਦਰ ਸਿੰਘ ਬੁੰਗਾ, ਅਮਰੀਕ ਸਿੰਘ ਬਜਾਜ, ਬਹਾਦਰ ਸਿੰਘ ਏ.ਡੀ.ਸੀ. ਰਿਟਾਇਰਡ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਜੀਤ ਸਿੰਘ ਚੰਦੂਰਾਈਆਂ ਸ਼ਾਮਲ ਹੋਏ। ਵਾਈਸ ਪ੍ਰਿੰਸੀਪਲ ਪਰਮਜੀਤ ਸਿੰਘ ਚੀਮਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਸਕੂਲ ਦੀਆਂ ਸਾਰੀਆਂ ਜਮਾਤਾਂ ਦੇ 90 ਫ਼ੀਸਦੀ ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ ਹਨ। ਸਕੂਲ ਪ੍ਰਬੰਧਕਾਂ ਵੱਲੋਂ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਸਕੂਲ ਦੇ ਵਿੱਦਿਅਕ ਵਾਤਾਵਰਨ ਨੂੰ ਖੂਬਸੂਰਤ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।