ਪੱਤਰ ਪ੍ਰੇਰਕ
ਲਹਿਰਾਗਾਗਾ, 21 ਅਕਤੂਬਰ
ਸਰਕਾਰੀ ਹਾਈ ਸਕੂਲ ਖੰਡੇਬਾਦ ਵਿੱਚ ਵਿਗਿਆਨ ਦੇ ਅਧਿਆਪਕਾਂ ਮਨਜੀਤ ਸਿੰਘ ਅਤੇ ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਕਰਵਾਏ ਗਏ ਸਾਇੰਸ ਮੇਲੇ ਵਿੱਚ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੇਲੇ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਵਿਗਿਆਨ ਦੀਆਂ ਸਰਲ ਕਿਰਿਆਵਾਂ ਰਾਹੀਂ ਵਿਗਿਆਨ ਦੇ ਨਿਯਮ ਸਮਝਾਏ। ਵਿਗਿਆਨ ਮੇਲੇ ਵਿੱਚ ਸਕੂਲ ਦੇ ਪ੍ਰਿੰਸੀਪਲ ਗਗਨਦੀਪ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਿਹਨਤ ਭਰਪੂਰ ਕੰਮ ਦੀ ਸ਼ਲਾਘਾ ਕੀਤੀ।
ਚੀਮਾ ਮੰਡੀ (ਪੱਤਰ ਪ੍ਰੇਰਕ): ਪਿੰਡ ਤੋਲਾਵਾਲ ਵਿੱਚ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਸਰਕਾਰੀ ਸਕੂਲ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਕੁਲਤਰਨਜੀਤ ਸਿੰਘ, ਮੁੱਖ ਅਧਿਆਪਕ ਮਨਦੀਪ ਕੌਰ ਅਤੇ ਸਾਇੰਸ ਮਾਸਟਰ ਗੁਰਦੀਪ ਸਿੰਘ ਚੀਮਾ ਦੀ ਅਗਵਾਈ ਵਿੱਚ ਵਿਗਿਆਨ ਮੇਲਾ ਕਰਵਾਇਆ ਗਿਆ। ਮੇਲੇ ਵਿੱਚ ਵਿਦਿਆਰਥੀਆਂ ਨੇ ਵੱਖ ਵੱਖ ਤਰ੍ਹਾਂ ਦੀਆਂ ਕਿਰਿਆਵਾਂ ਅਤੇ ਮਾਡਲ ਪੇਸ਼ ਕੀਤੇ। ਚੀਮਾ ਦੇ ਬੀ. ਐਮ. ਗੁਰਜੰਟ ਸਿੰਘ ਤੇ ਅੰਮ੍ਰਿਤ ਸਾਗਰ ਸਿੰਘ ਨੇ ਵਿਦਿਆਰਥੀਆਂ ਦੇ ਕੰਮ ਦਾ ਨਿਰੀਖਣ ਕੀਤਾ।