ਪਰਾਲੀ ਪ੍ਰਬੰਧਨ ਲਈ ਸਬਸਿਡੀ ’ਤੇ ਖ਼ਰੀਦੀਆਂ ਮਸ਼ੀਨਾਂ ਦੀ ਪੜਤਾਲ
ਸਰਕਾਰ ਵੱਲੋਂ ਦਿੱਤੀ ਗਈ ਸਬਸਿਡੀ ਰਾਹੀਂ ਕਿਸਾਨਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਪਰਾਲੀ ਪ੍ਰਬੰਧਨ ਲਈ ਖ਼ਰੀਦੀਆਂ ਗਈਆਂ ਮਸ਼ੀਨਾਂ ਦੀ ਵੱਖ-ਵੱਖ ਬਲਾਕਾਂ ਵਿੱਚ ਭੌਤਿਕ ਪੜਤਾਲ ਕੀਤੀ ਗਈ। ਇਸ ਭੌਤਿਕ ਪੜਤਾਲ ਮੌਕੇ ਪਿੰਡ ਅਖ਼ਤਿਆਰਪੁਰ ਵਿੱਚ ਖੇਤੀਬਾੜੀ ਅਫ਼ਸਰ ਡਾ. ਪਰਦੀਪ ਟਿਵਾਣਾ ਦੇ ਦਿਸ਼ਾ ਨਿਰਦੇਸ਼ਾਂ...
Advertisement
ਸਰਕਾਰ ਵੱਲੋਂ ਦਿੱਤੀ ਗਈ ਸਬਸਿਡੀ ਰਾਹੀਂ ਕਿਸਾਨਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਪਰਾਲੀ ਪ੍ਰਬੰਧਨ ਲਈ ਖ਼ਰੀਦੀਆਂ ਗਈਆਂ ਮਸ਼ੀਨਾਂ ਦੀ ਵੱਖ-ਵੱਖ ਬਲਾਕਾਂ ਵਿੱਚ ਭੌਤਿਕ ਪੜਤਾਲ ਕੀਤੀ ਗਈ। ਇਸ ਭੌਤਿਕ ਪੜਤਾਲ ਮੌਕੇ ਪਿੰਡ ਅਖ਼ਤਿਆਰਪੁਰ ਵਿੱਚ ਖੇਤੀਬਾੜੀ ਅਫ਼ਸਰ ਡਾ. ਪਰਦੀਪ ਟਿਵਾਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਕਾਸ ਅਫ਼ਸਰ ਮਨਿੰਦਰਦੀਪ ਸਿੰਘ ਰੋਮਾਣਾ ਅਤੇ ਏ. ਟੀ. ਐੱਮ ਗੁਰਵਿੰਦਰ ਸਿੰਘ ਨੇ ਵੈਰੀਫਿਕੇਸ਼ਨ ਦੇ ਕਾਰਜ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਾਂ ਲਈ ਇਨ੍ਹਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ। ਖੇਤੀਬਾੜੀ ਵਿਕਾਸ ਅਫ਼ਸਰ ਮਨਿੰਦਰਦੀਪ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਬਲਾਕ ਵਿੱਚ 681 ਮਸ਼ੀਨਾਂ ਸਰਕਾਰ ਵੱਲੋਂ ਸਬਸਿਡੀ ਤੇ ਉਪਲਬਧ ਕਰਵਾਈਆਂ ਗਈਆਂ ਹਨ।
Advertisement
Advertisement