ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਐੱਸ ਡੀ ਐੱਮ ਨੇ ਟਰੈਕਟਰ ਚਲਾ ਕੇ ਕਣਕ ਦੀ ਸਿੱਧੀ ਬਿਜਾਈ ਕੀਤੀ

ਕਿਸਾਨਾਂ ਨੂੰ ਪਰਾਲੀ ਨਾ ਸਾਡ਼ਨ ਲਈ ਪ੍ਰੇਰਿਆ
ਐੱਸ ਡੀ ਐੱਮ ਮਨਜੀਤ ਕੌਰ ਖੇਤਾਂ ਵਿੱਚ ਖ਼ੁਦ ਟਰੈਕਟਰ ਚਲਾ ਕੇ ਸਿੱਧੀ ਬਿਜਾਈ ਕਰਦੇ ਹੋਏ।
Advertisement

ਬਲਾਕ ਭਵਾਨੀਗੜ੍ਹ ਦੇ ਵੱਖ-ਵੱਖ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਐੱਸ ਡੀ ਐੱਮ ਭਵਾਨੀਗੜ੍ਹ ਮਨਜੀਤ ਕੌਰ ਵੱਲੋਂ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਤਹਿਤ ਪਿੰਡ ਨੂਰਪੁਰਾ ਵਿੱਚ ਕਿਸਾਨ ਲਖਵਿੰਦਰ ਸਿੰਘ ਦੇ ਖੇਤ ਵਿੱਚ ਐੱਸ ਡੀ ਐੱਮ ਮਨਜੀਤ ਕੌਰ ਵੱਲੋਂ ਖੁਦ ਟਰੈਕਟਰ ਚਲਾ ਕੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਗਈ ਤਾਂ ਕਿ ਹੋਰਨਾਂ ਕਿਸਾਨਾਂ ਨੂੰ ਵੀ ਕਣਕ ਦੀ ਬਿਜਾਈ ਪਰਾਲੀ ਨੂੰ ਬਿਨਾਂ ਅੱਗ ਲਾਏ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਮੌਕੇ ਐੱਸ ਡੀ ਐੱਮ ਮਨਜੀਤ ਕੌਰ ਨੇ ਕਿਸਾਨਾਂ ਨੂੰ ਦੱਸਿਆ ਕਿ ਉਹ ਖੁਦ ਵੀ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਆਪਣੇ ਖੇਤ ਵਿੱਚ ਵੀ ਫ਼ਸਲ ਦੀ ਬਿਜਾਈ ਪਰਾਲੀ ਨੂੰ ਬਿਨਾਂ ਅੱਗ ਲਾਏ ਹੀ ਕਰਦੇ ਹਨ। ਕਿਸਾਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਝੋਨੇ ਦੀ ਕਟਾਈ ਐੱਸ ਐੱਮ ਐੱਸ ਵਾਲੀ ਮਸ਼ੀਨ ਨਾਲ ਕਰਵਾਉਂਦਾ ਹੈ ਅਤੇ ਪਿਛਲੇ 6 ਸਾਲਾਂ ਤੋਂ ਕਣਕ ਦੀ ਬਿਜਾਈ ਪਰਾਲੀ ਨੂੰ ਬਿਨਾਂ ਅੱਗ ਲਾਏ ਹੀ ਕਰਦਾ ਹੈ। ਇਸ ਮੌਕੇ ਐੱਸ ਡੀ ਐੱਮ ਵੱਲੋਂ ਕਿਸਾਨ ਲਖਵਿੰਦਰ ਸਿੰਘ, ਹਰਪਾਲ ਸਿੰਘ, ਦਰਸ਼ਨ ਸਿੰਘ ਅਤੇ ਹਰਜਿੰਦਰ ਸਿੰਘ ਫੱਗੂਵਾਲਾ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਕਰਕੇ ਪ੍ਰਸ਼ੰਸ਼ਾ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ। ਖੇਤੀਬਾੜੀ ਵਿਭਾਗ ਤੋਂ ਏ ਡੀ ਓ ਅਨਮੋਲਦੀਪ ਸਿੰਘ ਅਤੇ ਏ ਡੀ ਓ ਪਰਮ ਕੌਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਇਨ੍ਹਾਂ ਕਿਸਾਨਾਂ ਤੋਂ ਸੇਧ ਲੈ ਕੇ ਕਣਕ ਦੀ ਬਿਜਾਈ ਪਰਾਲੀ ਨੂੰ ਬਿਨਾਂ ਅੱਗ ਲਾਏ ਸੁਪਰ ਸੀਡਰ, ਸਮਾਰਟ ਸੀਡਰ, ਸਰਫ਼ੇਸ ਸੀਡਰ ਨਾਲ ਕੀਤੀ ਜਾਵੇ।

Advertisement
Advertisement
Show comments