ਐੱਸਡੀਐੱਮ ਵੱਲੋਂ ਡਿਫੈਂਸ ਕਮੇਟੀਆਂ ਨਾਲ ਮੀਟਿੰਗ
ਸੁਨਾਮ ਊਧਮ ਸਿੰਘ ਵਾਲਾ: ਐੱਸਡੀਐੱਮ ਪ੍ਰਮੋਦ ਸਿੰਗਲਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਅਕਾਲਗੜ੍ਹ, ਭਰੂਰ ਅਤੇ ਚੱਠੇ ਨਕਟੇ ਦੀਆਂ ਡਿਫੈਂਸ ਕਮੇਟੀਆਂ, ਪਿੰਡਾਂ ਦੇ ਕਲੱਬਾਂ ਅਤੇ ਗ੍ਰਾਮ ਪੰਚਾਇਤਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬਾ...
Advertisement
ਸੁਨਾਮ ਊਧਮ ਸਿੰਘ ਵਾਲਾ: ਐੱਸਡੀਐੱਮ ਪ੍ਰਮੋਦ ਸਿੰਗਲਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਅਕਾਲਗੜ੍ਹ, ਭਰੂਰ ਅਤੇ ਚੱਠੇ ਨਕਟੇ ਦੀਆਂ ਡਿਫੈਂਸ ਕਮੇਟੀਆਂ, ਪਿੰਡਾਂ ਦੇ ਕਲੱਬਾਂ ਅਤੇ ਗ੍ਰਾਮ ਪੰਚਾਇਤਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਦੌਰਾਨ ਐੱਸਡੀਐੱਮ ਨੇ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਦੀ ਸਹੁੰ ਵੀ ਚੁੱਕਵਾਈ। ਇਸ ਮੌਕੇ ਸੰਜੀਵ ਕੁਮਾਰ, ਤਹਿਸੀਲਦਾਰ ਰਾਜਵਿੰਦਰ ਕੌਰ, ਬੀਡੀਪੀਓ ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ ਸਰਪੰਚ ਭਰੂਰ, ਕਰਮਜੀਤ ਕੌਰ ਸਰਪੰਚ ਚੱਠੇ ਨਕਟੇ, ਮੱਖਣ ਸ਼ੇਖ ਸਰਪੰਚ ਅਕਾਲਗੜ੍ਹ ਤੇ ਗੁਰਦੀਪ ਸਿੰਘ ਭਰੂਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement