ਐੱਸ ਡੀ ਐੱਮ ਵੱਲੋਂ ਨੰਬਰਦਾਰ ਐਸੋਸੀਏਸ਼ਨ ਦੇ ਆਗੂਆਂ ਨਾਲ ਮੀਟਿੰਗ
ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਅਤੇ ਪਰਾਲੀ ਪ੍ਰਬੰਧਨ ਦੇ ਸਹੀ ਤਰੀਕੇ ਅਪਣਾਉਣ ਵਾਸਤੇ ਉਤਸ਼ਾਹਿਤ ਕਰਨ ਲਈ ਅੱਜ ਐੱਸ ਡੀ ਐੱਮ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਜ਼ਿਲ੍ਹੇ ਦੇ ਨੰਬਰਦਾਰਾਂ ਅਤੇ ਪਟਵਾਰੀਆਂ ਨਾਲ...
ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਅਤੇ ਪਰਾਲੀ ਪ੍ਰਬੰਧਨ ਦੇ ਸਹੀ ਤਰੀਕੇ ਅਪਣਾਉਣ ਵਾਸਤੇ ਉਤਸ਼ਾਹਿਤ ਕਰਨ ਲਈ ਅੱਜ ਐੱਸ ਡੀ ਐੱਮ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਜ਼ਿਲ੍ਹੇ ਦੇ ਨੰਬਰਦਾਰਾਂ ਅਤੇ ਪਟਵਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਤਹਿਸੀਲਦਾਰ ਰਿਤੂ ਗੁਪਤਾ ਅਤੇ ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਐੱਸ ਡੀ ਐੱਮ ਨੇ ਕਿਹਾ ਕਿ ਨੰਬਰਦਾਰਾਂ ਤੇ ਪਟਵਾਰੀਆਂ ਦੀ ਇਹ ਸਮਾਜਿਕ ਤੇ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਸਹੀ ਤਰੀਕੇ ਅਪਣਾਉਣ ਵਾਸਤੇ ਉਤਸ਼ਾਹਿਤ ਕਰਨ। ਮੀਟਿੰਗ ਵਿਚ ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਬਲਵੀਰ ਸਿੰਘ ਆਦਮਪਾਲ, ਤਹਿਸੀਲ ਪ੍ਰਧਾਨ ਤਹਿਸੀਲ ਪ੍ਰਧਾਨ ਜਸਪਾਲ ਸਿੰਘ ਲਸੋਈ, ਕੇਸਰ ਸਿੰਘ ਭੂਦਨ ਅਤੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਆਦਮਪਾਲ, ਸਰਵਰਾਹ ਮਹਿੰਦਰ ਸਿੰਘ ਅਤੇ ਮੀਤ ਪ੍ਰਧਾਨ ਧਰਮਿੰਦਰ ਸਿੰਘ ਤੋਂ ਇਲਾਵਾ ਚੇਅਰਮੈਨ ਗੁਰਮੇਲ ਸਿੰਘ ਹਥਨ,ਸਰਪ੍ਰਸਤ ਮਹਿੰਦਰ ਸਿੰਘ ਚੁੰਘਾਂ, ਜਗਰੂਪ ਸਿੰਘ ਸੰਗਾਲੀ, ਖਜ਼ਾਨਚੀ ਹਰਪਾਲ ਸਿੰਘ ਮਾਣਕਮਾਜਰਾ, ਸੀਨੀ ਮੀਤ ਪ੍ਰਧਾਨ ਜਸਵੀਰ ਸਿੰਘ ਜਾਤੀਵਾਲ ਤੇ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਦੱਲਣਵਾਲ ਆਦਿ ਹਾਜ਼ਰ ਸਨ।