ਐੱਸ ਡੀ ਐੱਮ ਵੱਲੋਂ ਖੇਤਾਂ ਦਾ ਦੌਰਾ
ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਤੇ ਉਪਰੰਤ ਖੇਤਾਂ ਦਾ ਦੌਰਾ ਕਰਦਿਆਂ ਐੱਸਡੀਐੱਮ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਵੱਲੋਂ ਝੋਨੇ ਦੀ ਪਰਾਲੀ ਸਾੜਨ ’ਤੇ ਸਖ਼ਤ ਮਨਾਹੀ ਦੇ ਹੁਕਮ ਜਾਰੀ...
Advertisement
ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਤੇ ਉਪਰੰਤ ਖੇਤਾਂ ਦਾ ਦੌਰਾ ਕਰਦਿਆਂ ਐੱਸਡੀਐੱਮ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਵੱਲੋਂ ਝੋਨੇ ਦੀ ਪਰਾਲੀ ਸਾੜਨ ’ਤੇ ਸਖ਼ਤ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਜ਼ਮੀਨ ਦੇ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾ ਰਹੀ ਹੈ, ਜਿਸ ਦੇ ਭਵਿੱਖ ਵਿੱਚ ਸਰਕਾਰੀ ਸਹੂਲਤਾਂ ’ਤੇ ਪ੍ਰਭਾਵ ਪੈ ਸਕਦੇ ਹਨ।
Advertisement
Advertisement
