ਯੁੱਧ ਨਸ਼ਿਆਂ ਵਿਰੁੱਧ ਤਹਿਤ ਤਲਾਸ਼ੀ ਮੁਹਿੰਮ
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਆਈ ਜੀ (ਜੀ ਆਰ ਪੀ) ਬਲਜੋਤ ਸਿੰਘ ਰਾਠੌਰ ਦੀ ਨਿਗਰਾਨੀ ਅਤੇ ਐੱਸ ਐੱਸ ਪੀ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਚ ਅਪਰੇਸ਼ਨ ਚਲਾਇਆ ਗਿਆ। ਐੱਸ ਪੀ...
Advertisement
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਆਈ ਜੀ (ਜੀ ਆਰ ਪੀ) ਬਲਜੋਤ ਸਿੰਘ ਰਾਠੌਰ ਦੀ ਨਿਗਰਾਨੀ ਅਤੇ ਐੱਸ ਐੱਸ ਪੀ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਚ ਅਪਰੇਸ਼ਨ ਚਲਾਇਆ ਗਿਆ। ਐੱਸ ਪੀ (ਇਨਵੈਸਟੀਗੇਸ਼ਨ) ਸਤਪਾਲ ਸ਼ਰਮਾ ਅਤੇ ਡੀ ਐੱਸ ਪੀ (ਐੱਨ ਡੀ ਪੀ ਐੱਸ ਐਕਟ) ਯਾਦਵਿੰਦਰ ਸਿੰਘ ਨੇ ਪੁਲੀਸ ਫੋਰਸ ਸਣੇ ਮੁਹੱਲਾ ਭੂਮਸੀ ਵਿੱਚ ਸਰਚ ਅਭਿਆਨ ਚਲਾਇਆ ਗਿਆ। ਸਬ-ਜੇਲ੍ਹ ਮਾਲੇਰਕੋਟਲਾ ਦੀ ਅਚਨਚੇਤ ਚੈਕਿੰਗ ਦੌਰਾਨ ਲਗਪਗ 250 ਕੈਦੀਆਂ ਅਤੇ ਹਵਾਲਾਤੀਆਂ ਸਣੇ ਪੰਜ ਬੈਰਕਾਂ ਦੀ ਜਾਂਚ ਕੀਤੀ ਗਈ। ਡੀ ਐੱਸ ਪੀ ਸੰਜੀਵ ਕਪੂਰ ਨੇ ਪੁਲੀਸ ਫੋਰਸ ਨਾਲ ਪਿੰਡ ਬਾਗੜੀਆਂ ਵਿੱਚ ਚੈਕਿੰਗ ਕੀਤੀ ਗਈ। ਡੀ ਐੱਸ ਪੀ ਸੁਖਦੇਵ ਸਿੰਘ ਬਰਾੜ ਨੇ ਅਹਿਮਦਗੜ੍ਹ ਦੇ ਮੁਹੱਲਾ ਰੇਲਵੇ ਲਾਈਨ ਵਾਰਡ ਨੰਬਰ 2 ਵਿੱਚ ਵੀ ਸਰਚ ਅਭਿਆਨ ਚਲਾਇਆ ਗਿਆ। ਸ੍ਰੀ ਰਾਠੌਰ ਨੇ ਦੱਸਿਆ ਕਿ ਇਹ ਕਾਰਵਾਈ ਭਵਿੱਖ ਵਿੱਚ ਜਾਰੀ ਰਹੇਗੀ।
Advertisement
Advertisement
×

