DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

sucide attempt: ਪੀ ਜੀ ਆਈ ਘਾਬਦਾਂ ’ਚ ਸੁਰੱਖਿਆ ਗਾਰਡ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼

ਸ਼ੋਸ਼ਲ ਮੀਡੀਆ ਤੇ ਵੀਡੀਓ ਹੋਈ ਵਾਇਰਲ, ਪਟਿਆਲਾ ਕੀਤਾ ਰੈਫ਼ਰ, ਜਾਂਚ ਚ ਜੁਟੀ ਪੁਲੀਸ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਡੀਐਸਪੀ ਸੁਖਦੇਵ ਸਿੰਘ ਮੀਡੀਆ ਨਾਲ ਗੱਲਬਾਤ ਦੌਰਾਨ ਜਾਣਕਾਰੀ ਦਿੰਦੇ ਹੋਏ।
Advertisement

ਸੰਗਰੂਰ ਨੇੜਲੇ ਪੀ ਜੀ ਆਈ ਘਾਬਦਾਂ ਵਿੱਚ ਅੱਜ ਸਵੇਰੇ ਇੱਕ ਏਜੰਸੀ ਦੇ ਸੁਰੱਖਿਆ ਗਾਰਡ ਨੇ ਕਥਿਤ ਤੌਰ ’ਤੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਜਿਸਦੀ ਸ਼ੋਸ਼ਲ ਮੀਡੀਆ ਤੇ ਵੀਡੀਓ ਵੀ ਵਾਇਰਲ ਹੋਈ ਹੈ। ਵੀਡੀਓ ਵਿਚ ਉਹ ਪੀ ਜੀ ਆਈ ਘਾਬਦਾਂ ਦੇ ਪਾਰਕ ’ਚ ਖੜ੍ਹ ਕੇ ਦੋਸ਼ ਲਾ ਰਿਹਾ ਹੈ ਕਿ ਉਸ ਨੂੰ ਡਿਊਟੀ ਦੌਰਾਨ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ। ਅਚਾਨਕ ਰੌਲਾ ਪੈਣ ’ਤੇ ਉਥੇ ਮੌਜੂਦ ਸੁਰੱਖਿਆ ਗਾਰਡਾਂ ਨੇ ਉਸ ਸੰਭਾਲਿਆ ਤੇ ਫਿਰ ਹਸਪਤਾਲ ਲਿਜਾਇਆ ਗਿਆ। ਇਸ ਸਬੰਧ ਵਿਚ ਸੰਗਰੂਰ ਉਪ ਕਪਤਾਨ ਪੁਲੀਸ ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 8 ਵਜੇ ਥਾਣਾ ਸਦਰ ਪੁਲੀਸ ਨੂੰ ਇਤਲਾਹ ਮਿਲੀ ਸੀ ਕਿ ਜਗਸੀਰ ਸਿੰਘ ਉਰਫ਼ ਜੱਗੀ ਜੋ ਕਿ ਬੁਢਲਾਡਾ ਇਲਾਕੇ ਦਾ ਵਸਨੀਕ ਹੈ ਅਤੇ ਪੀ ਜੀ ਆਈ ਘਾਬਦਾਂ ਵਿੱਚ ਕਿਸੇ ਏਜੰਸੀ ਚ ਸਕਿਊਰਿਟੀ ਗਾਰਡ ਵਜੋਂ ਕੰਮ ਕਰਦਾ ਹੈ। ਉਸ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਗਸੀਰ ਸਿੰਘ ਨੂੰ ਪਹਿਲਾਂ ਨੇੜਲੇ ਹਸਪਤਾਲ ਵਿਚ ਲਿਜਾਇਆ ਗਿਆ ਜਿਥੋਂ ਉਸਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਸੀ ਜਿਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਸਦੇ ਬਿਆਨ ਦਰਜ ਕਰਕੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲੀਸ ਵਲੋਂ ਪੀਜੀਆਈ ਘਾਬਦਾਂ ਵਿਖੇ ਸਟਾਫ਼ ਅਤੇ ਸਾਥੀ ਸੁਰੱਖਿਆ ਮੁਲਾਜ਼ਮਾਂ ਤੋਂ ਘਟਨਾ ਸਬੰਧੀ ਸਾਰੀ ਜਾਣਕਾਰੀ ਹਾਸਲ ਕੀਤੀ ਜਾਵੇਗੀ ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
×