ਸ਼ਾਟਪੁੱਟ ਮੁਕਾਬਲੇ ’ਚ ਸਹਿਜਨੂਰ ਜੇਤੂ
ਸੰਤ ਬਾਬਾ ਅਤਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਰਿਆਊ ਦੀ ਵਿਦਿਆਰਥਣ ਸਹਿਜਨੂਰ ਨੇ ਜ਼ਿਲ੍ਹਾ ਪੱਧਰ ’ਤੇ ਸ਼ਾਟਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰ ਕੇ ਕੁਆਲੀਫਾਈ ਕੀਤਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਵਿੱਚ ਸਕੂਲ ਦੀ ਕਬੱਡੀ ਟੀਮ ਵਿੱਚੋਂ ਅਮਨਦੀਪ...
Advertisement
ਸੰਤ ਬਾਬਾ ਅਤਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਰਿਆਊ ਦੀ ਵਿਦਿਆਰਥਣ ਸਹਿਜਨੂਰ ਨੇ ਜ਼ਿਲ੍ਹਾ ਪੱਧਰ ’ਤੇ ਸ਼ਾਟਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰ ਕੇ ਕੁਆਲੀਫਾਈ ਕੀਤਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਵਿੱਚ ਸਕੂਲ ਦੀ ਕਬੱਡੀ ਟੀਮ ਵਿੱਚੋਂ ਅਮਨਦੀਪ ਕੌਰ ਅਤੇ ਮਨਜੋਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਸਕੂਲ ਦੀ ਚੇਅਰਪਰਸਨ ਜਸਪਾਲ ਕੌਰ, ਮੁੱਖ ਪ੍ਰਬੰਧਕ ਵਾਸੂਦੇਵ ਸ਼ਰਮਾ , ਪ੍ਰਿੰਸੀਪਲ ਗੁਰਮੀਤ ਕੌਰ ਅਤੇ ਡੀ.ਪੀ.ਈ ਅਧਿਆਪਕ ਰਣਜੀਤ ਸਿੰਘ ਨੇ ਇਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਸਫਲਤਾ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ।
Advertisement
Advertisement