ਦੇਸ਼ ਪੱਧਰੀ ਮੁਕਾਬਲੇ ਲਈ ਸੀਬਾ ਦੀਆਂ ਖਿਡਾਰਨਾਂ ਦੀ ਚੋਣ
ਲਹਿਰਾਗਾਗਾ: 68ਵੀਆਂ ਨੈਸ਼ਨਲ ਸਕੂਲ ਖੇਡਾਂ ਤਹਿਤ ਸੈਪਕਟਾਕਰਾ ਦੇ 15 ਤੋਂ 21 ਅਪਰੈਲ ਤੱਕ ਇੰਫਾਲ ਮਨੀਪੁਰ ਵਿੱਚ ਹੋਣ ਵਾਲੇ ਮੁਕਾਬਲੇ ਲਈ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦੀਆਂ ਤਿੰਨ ਖਿਡਾਰਨਾਂ ਦੀ ਚੋਣ ਹੋਈ ਹੈ। ਇਹ ਖਿਡਾਰਨਾਂ ਪੰਜਾਬ ਦੀ ਅੰਡਰ-17 ਲੜਕੀਆਂ ਦੀ...
Advertisement
ਲਹਿਰਾਗਾਗਾ: 68ਵੀਆਂ ਨੈਸ਼ਨਲ ਸਕੂਲ ਖੇਡਾਂ ਤਹਿਤ ਸੈਪਕਟਾਕਰਾ ਦੇ 15 ਤੋਂ 21 ਅਪਰੈਲ ਤੱਕ ਇੰਫਾਲ ਮਨੀਪੁਰ ਵਿੱਚ ਹੋਣ ਵਾਲੇ ਮੁਕਾਬਲੇ ਲਈ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦੀਆਂ ਤਿੰਨ ਖਿਡਾਰਨਾਂ ਦੀ ਚੋਣ ਹੋਈ ਹੈ। ਇਹ ਖਿਡਾਰਨਾਂ ਪੰਜਾਬ ਦੀ ਅੰਡਰ-17 ਲੜਕੀਆਂ ਦੀ ਟੀਮ ਵਿੱਚ ਖਿਤਾਬੀ ਜਿੱਤ ਲਈ ਜ਼ੋਰ ਅਜ਼ਮਾਈ ਕਰਨਗੀਆਂ। ਕੋਚ ਸੁਭਾਸ਼ ਚੰਦ ਮਿੱਤਲ ਨੇ ਦੱਸਿਆ ਕਿ ਮਹਿਕਪ੍ਰੀਤ ਕੌਰ ਪੁੱਤਰੀ ਮਲਕੀਤ ਸਿੰਘ ਪਿੰਡ ਭਾਈ ਕੀ ਪਿਸ਼ੌਰ, ਅਵਨੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਪਿੰਡ ਗੋਬਿੰਦਪੁਰਾ ਜਵਾਹਰ ਵਾਲਾ ਅਤੇ ਦਮਨਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਪਿੰਡ ਰਾਮਪੁਰਾ ਜਵਾਹਰ ਵਾਲਾ ਨੇ ਲੁਧਿਆਣਾ ਵਿੱਚ ਹੋਈਆਂ 68ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿੱਚੋਂ ਸੋਨ ਤਗ਼ਮਾ ਜਿੱਤਿਆ ਸੀ ਅਤੇ ਨੈਸ਼ਨਲ ਸਕੂਲ ਖੇਡਾਂ ਲਈ ਪੰਜਾਬ ਟੀਮ ਵਿੱਚ ਆਪਣੀ ਜਗ੍ਹਾ ਬਣਾਈ। ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਅਤੇ ਅਮਨ ਢੀਂਡਸਾ ਨੇ ਤਿੰਨਾਂ ਖਿਡਾਰਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। -ਪੱਤਰ ਪ੍ਰੇਰਕ
Advertisement
Advertisement
×