ਪੱਤਰ ਪ੍ਰੇਰਕ
ਭਵਾਨੀਗੜ੍ਹ, 18 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਇਕਾਈ ਪਿੰਡ ਸੰਤੋਖਪੁਰਾ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਚ ਯੂਨੀਅਨ ਦੇ ਬਲਾਕ ਮੀਤ ਪ੍ਰਧਾਨ ਜਗਤਾਰ ਸਿੰਘ ਲੱਡੀ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਵਿੱਚ ਬਲਾਕ ਖ਼ਜਾਨਚੀ ਬਲਵਿੰਦਰ ਸਿੰਘ ਘਨੌੜ ਅਤੇ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਵੀ ਹਾਜ਼ਰ ਸਨ।
ਮੀਟਿੰਗ ਵਿੱਚ ਬੁਲਾਰਿਆਂ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਲਗਾਏ ਗਏ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸਰਬਸੰਮਤੀ ਨਾਲ ਇਕਾਈ ਦੀ ਚੋਣ ਕੀਤੀ ਗਈ। ਇਸ ਵਿੱਚ ਗੁਰਭਜਨੀਕ ਸਿੰਘ ਪ੍ਰਧਾਨ, ਰਛਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਮਨਪ੍ਰੀਤ ਸਿੰਘ ਜਨਰਲ ਸਕੱਤਰ, ਭਰਭੂਰ ਸਿੰਘ ਖ਼ਜਾਨਚੀ, ਅਮਨਦੀਪ ਸਿੰਘ ਕਾਕਾ ਮੀਤ ਪ੍ਰਧਾਨ, ਅਵਤਾਰ ਸਿੰਘ ਮੀਤ ਪ੍ਰਧਾਨ, ਜਗਦੀਪ ਸਿੰਘ ਪ੍ਰੈੱਸ ਸਕੱਤਰ, ਗੁਰਜੀਤ ਸਿੰਘ ਪ੍ਰਚਾਰ ਸਕੱਤਰ, ਜਸਪਾਲ ਸਿੰਘ ਸਲਾਹਕਾਰ, ਅੰਮ੍ਰਿਤਪਾਲ ਸਿੰਘ ਸਲਾਹਕਾਰ ਅਤੇ ਪਰਮਜੀਤ ਸਿੰਘ ਸਲਾਹਕਾਰ ਚੁਣੇ ਗਏ।