ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪਾਣੀਆਂ ਦੇ ਗੰਭੀਰ ਮਸਲੇ ਅਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਖੇਤੀਬਾੜੀ, ਡੇਅਰੀ, ਕਿਰਤੀ ਵਰਗ ਅਤੇ ਸੰਘੀ ਢਾਂਚੇ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਮਸਤੂਆਣਾ ਸਾਹਿਬ ਵਿੱਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਅਤੇ ਪੱਤਰਕਾਰ ਹਮੀਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਸਾਨੀ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਬੁਲਾਰਿਆਂ ਨੇ ਚਿੰਤਾ ਪ੍ਰਗਟਾਈ ਕਿ ਅਮਰੀਕਾ ਨਾਲ ਮੁਫ਼ਤ ਵਪਾਰ ਸਮਝੌਤੇ ਕਾਰਨ ਦੇਸ਼ ਦੀ ਖੇਤੀ, ਡੇਅਰੀ ਉਦਯੋਗ ਅਤੇ ਰੁਜ਼ਗਾਰ ਦੇ ਸਾਧਨਾਂ ਨੂੰ ਭਾਰੀ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਪਾਣੀਆਂ ਦੇ ਮਸਲੇ ਅਤੇ ਸੂਬਿਆਂ ਦੇ ਸੰਘੀ ਅਧਿਕਾਰਾਂ ਬਾਰੇ ਵੀ ਗੰਭੀਰ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਕਿਸਾਨ ਆਗੂ ਰੋਹੀ ਸਿੰਘ ਮੰਗਵਾਲ, ਰਛਪਾਲ ਸਿੰਘ ਦੋਹਲਾ, ਗੁਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਪਰਮਿੰਦਰ ਸਿੰਘ ਚਲਾਕੀ ਅਤੇ ਨੇਕ ਸਿੰਘ ਖੋਖ ਨੇ ਵੀ ਸੰਬੋਧਨ ਕੀਤਾ। ਕੁਲਵਿੰਦਰ ਸਿੰਘ ਮਾਝਾ, ਜਸਵੰਤ ਸਿੰਘ ਖਹਿਰਾ ਅਤੇ ਕਸ਼ਮੀਰ ਸਿੰਘ ਘਰਾਚੋਂ, ਬਲਜਿੰਦਰ ਸਿੰਘ ਸੰਘਰੇੜੀ, ਪ੍ਰੀਤਮ ਸਿੰਘ ਬਡਰੁੱਖਾਂ, ਜਸਵਿੰਦਰ ਸਿੰਘ ਚੰਗਾਲ, ਬਾਬਾ ਭਰਪੂਰ ਸਿੰਘ ਚੰਗਾਲ, ਮਲਕੀਤ ਸਿੰਘ ਲਖਮੀਰਵਾਲਾ, ਗੁਰਜੰਟ ਸਿੰਘ ਮੰਗਵਾਲ, ਭੁਪਿੰਦਰ ਸਿੰਘ ਪ੍ਰਧਾਨ ਧੂਰੀ, ਪ੍ਰੀਤਮ ਸਿੰਘ ਸ਼ੇਰਪੁਰ, ਬਲਵਿੰਦਰ ਸਿੰਘ ਲਹਿਰਾ, ਜਗਸੀਰ ਸਿੰਘ ਤੋਲਾਵਾਲ, ਜਗਦੇਵ ਸਿੰਘ ਘਰਾਚੋਂ, ਜ਼ਿਲ੍ਹਾ ਯੂਥ ਪ੍ਰਧਾਨ ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਕਪਿਆਲ, ਸਤਿਗੁਰ ਸਿੰਘ ਬਲਦ ਕਲਾਂ, ਬਲਜਿੰਦਰ ਸਿੰਘ, ਗੁਰਜੰਟ ਸਿੰਘ ਬਹਾਦਰਪੁਰ, ਨਰਸੀ ਲਿੱਦੜਾ ਅਤੇ ਕਰਮ ਸਿੰਘ ਮਾਝਾ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

