ਲਹਿਰਾਗਾਗਾ (ਪੱਤਰ ਪ੍ਰੇਰਕ): ਪਿੰਡ ਫਤਿਹਗੜ੍ਹ ਦੇ ਕੇਸੀਟੀ ਕਾਲਜ ਆਫ਼ ਇੰਜਨਅਰਿੰਗ ’ਚ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਵੱਲੋਂ ਜੈਵਿਕ ਖੇਤੀ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ’ਚ ਜੈਵਿਕ ਫ਼ੀਲਡ ਸਟਾਫ ਜਗਸੀਰ ਸਿੰਘ, ਜਗਦੀਪ ਸਿੰਘ, ਜਤਿੰਦਰ ਸਿੰਘ ਅਤੇ ਦੀਪਇੰਦਰ ਸਿੰਘ ਸੁਪਰਵਾਈਜਰ ਜੈਵਿਕ ਖੇਤੀ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਜੈਵਿਕ ਖੇਤੀ ਮਾਹਰ ਇਕਬਾਲ ਸਿੰਘ ਤੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਰਸਾਇਣਾਂ ਦੀ ਅੰਨ੍ਹੇਵਾਹ ਵਰਤੋਂ ਨੇ ਨਾ ਸਿਰਫ਼ ਵਾਤਾਵਰਨ ਨੂੰ ਨੁਕਸਾਨ ਪਹੁੰਚਾਇਆ ਹੈ ਬਲਕਿ ਮਨੁੱਖਾਂ ਦੀ ਸਿਹਤ ਵੀ ਪ੍ਰਭਾਵਿਤ ਵੀ ਕੀਤੀ ਹੈ। ਇਸ ਮੌਕੇ ਡੀ.ਆਰ.ਪੀ ਗੁਰਦੀਪ ਸਿੰਘ ਨੇ ਸਿਹਤ ਅਤੇ ਵਾਤਾਵਰਨ ’ਤੇ ਮੌਜੂਦਾ ਹਾਲਤ ਵਿਚ ਜੈਵਿਕ ਖੇਤੀ ਦੀ ਮਹੱਤਤਾ ਉਤੇ ਜ਼ੋਰ ਦਿੱਤਾ। ਇਸ ਮੌਕੇ ਜਨਰਲ ਸਕੱਤਰ ਲਵਪ੍ਰੀਤ ਸਿੰਘ ਵੜੈਚ ਤੇ ਪ੍ਰਧਾਨ ਜਸਵੰਤ ਸਿੰਘ ਵੜੈਚ ਤੋਂ ਇਲਾਵਾ ਕਿਸਾਨ ਹਾਜ਼ਰ ਸਨ।