ਨਗਰ ਕੌਂਸਲ ਦੇ ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ ਚੁਣੇ
ਲਹਿਰਾਗਾਗਾ ਨਗਰ ਕੌਂਸਲ ਵਿੱਚ ਪ੍ਰਧਾਨ ਕਾਂਤਾ ਗੋਇਲ ਦੀ ਅਗਵਾਈ ਹੇਠ ਸੀਨੀਅਰ ਅਤੇ ਜੂਨੀਅਰ ਮੀਤ ਪ੍ਰਧਾਨ ਦੀ ਚੋਣ ਸਾਰੇ ਕੌਂਸਲਰਾਂ ਦੀ ਸਹਿਮਤੀ ਨਾਲ ਹੋਈ। ਕਾਂਤਾ ਗੋਇਲ ਨੇ ਦੱਸਿਆ ਕਿ ਸਾਰੇ ਕੌਂਸਲਾਂ ਦੀ ਸਹਿਮਤੀ ਨਾਲ ਸੁਦੇਸ਼ ਰਾਣੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ...
ਲਹਿਰਾਗਾਗਾ ਨਗਰ ਕੌਂਸਲ ਵਿੱਚ ਪ੍ਰਧਾਨ ਕਾਂਤਾ ਗੋਇਲ ਦੀ ਅਗਵਾਈ ਹੇਠ ਸੀਨੀਅਰ ਅਤੇ ਜੂਨੀਅਰ ਮੀਤ ਪ੍ਰਧਾਨ ਦੀ ਚੋਣ ਸਾਰੇ ਕੌਂਸਲਰਾਂ ਦੀ ਸਹਿਮਤੀ ਨਾਲ ਹੋਈ। ਕਾਂਤਾ ਗੋਇਲ ਨੇ ਦੱਸਿਆ ਕਿ ਸਾਰੇ ਕੌਂਸਲਾਂ ਦੀ ਸਹਿਮਤੀ ਨਾਲ ਸੁਦੇਸ਼ ਰਾਣੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸੁਰਿੰਦਰ ਜੱਗੀ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਉਨ੍ਹਾਂ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੇਗੀ। ਸੀਨੀਅਰ ਮੀਤ ਪ੍ਰਧਾਨ ਸੁਦੇਸ਼ ਰਾਣੀ ਦੇ ਪਤੀ ਰਤਨ ਸ਼ਰਮਾ ਅਤੇ ਜੂਨੀਅਰ ਮੀਤ ਪ੍ਰਧਾਨ ਸੁਰਿੰਦਰ ਜੱਗੀ ਨੇ ਕਿਹਾ ਕਿ ਉਹ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਪ੍ਰਧਾਨ ਕਾਂਤਾ ਗੋਇਲ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਜ਼ਿੰਮਵਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੀ ਬਿਹਤਰੀ ਲਈ ਤਨਦੇਹੀ ਨਾਲ ਕੰਮ ਕਰਨਗੇ। ਦੂਜੇ ਪਾਸੇ ਐੱਸ ਡੀ ਐੱਮ ਰਾਕੇਸ਼ ਪ੍ਰਕਾਸ਼ ਨੇ ਕਿਹਾ ਅੱਜ ਨਗਰ ਕੌਂਸਲ ਵਿੱਚ ਸੀਨੀਅਰ ਅਤੇ ਜੂਨੀਅਰ ਮੀਤ ਪ੍ਰਧਾਨ ਦੀ ਚੋਣ ਕੀਤੀ ਗਈ ਹੈ। 15 ਵਾਰਡ ਵਿੱਚੋਂ 14 ਕੌਂਸਲਰ ਹਾਜ਼ਰ ਸਨ ਜਿਨ੍ਹਾਂ ਨੇ ਸਹਿਮਤੀ ਨਾਲ ਸੀਨੀਅਰ ਮੀਤ ਪ੍ਰਧਾਨ ਸੁਦੇਸ਼ ਰਾਣੀ ਅਤੇ ਸੁਰਿੰਦਰ ਜੱਗੀ ਨੂੰ ਜੂਨੀਅਰ ਮੀਤ ਪ੍ਰਧਾਨ ਬਣਾਇਆ।

