Senior Citizen Day: ਸੰਗਰੂਰ ਵਿੱਚ Sangrur Social Welfare Association ਨੇ ਵਿਸ਼ਵ ਸੀਨੀਅਰ ਸਿਟੀਜ਼ਨ ਦਿਹਾੜਾ ਮਨਾਇਆ
ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਵਿੱਚ ਵਿਸ਼ਵ ਸੀਨੀਅਰ ਸਿਟੀਜ਼ਨ ਦਿਹਾੜਾ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਾਈਸ ਚੇਅਰਮੈਨ ਲਾਲ ਚੰਦ ਸੈਣੀ,...
ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਵਿੱਚ ਵਿਸ਼ਵ ਸੀਨੀਅਰ ਸਿਟੀਜ਼ਨ ਦਿਹਾੜਾ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਾਈਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖ਼ਾਲਸਾ, ਓਮ ਪ੍ਰਕਾਸ਼ ਖਿੱਪਲ, ਕਰਨੈਲ ਸਿੰਘ ਸੇਖੋਂ ਅਤੇ ਡਾ. ਮਨਮੋਹਨ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ। ਸਮਾਗਮ ਵਿੱਚ ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਮੰਗਵਾਲ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ ਅਤੇ ਸੁਰਿੰਦਰਪਾਲ ਗਰਗ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜ ਕੁਮਾਰ ਅਰੋੜਾ ਨੇ ਕਿਹਾ, ‘ਬਜ਼ੁਰਗ ਸਾਡਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਵੱਲੋਂ ਦਿੱਤੇ ਚੰਗੇ ਸੰਸਕਾਰਾਂ ਸਦਕਾ ਹੀ ਅਸੀਂ ਵਧੀਆ ਜੀਵਨ ਬਤੀਤ ਕਰ ਰਹੇ ਹਾਂ।’ ਇਸੇ ਦੌਰਾਨ ਗੁਰਦੀਪ ਸਿੰਘ ਮੰਗਵਾਲ ਅਤੇ ਅਵਿਨਾਸ਼ ਸ਼ਰਮਾ ਨੇ ਬਜ਼ੁਰਗਾਂ ਨੂੰ ਠੰਢੀ ਛਾਂ ਦੇਣ ਵਾਲੇ ਰੁੱਖਾਂ ਵਰਗੇ ਦੱਸਿਆ। ਚੇਅਰਮੈਨ ਰਵਿੰਦਰ ਸਿੰਘ ਗੁੱਡੂ ਨੇ ਬਜ਼ੁਰਗਾਂ ਦੇ ਮਾਣ-ਸਤਿਕਾਰ ਲਈ ਹਰ ਸੰਭਵ ਯਤਨ ਕਰਨ ਉੱਤੇ ਜ਼ੋਰ ਦਿੱਤਾ।
ਇਸ ਮੌਕੇ 80 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਕੰਵਲਜੀਤ ਸਿੰਘ, ਰਜਿੰਦਰ ਸਿੰਘ ਚੰਗਾਲ ਅਤੇ ਮਹੇਸ਼ ਜੌਹਰ ਨੇ ਨਿਭਾਈ। ਸਮਾਗਮ ਵਿੱਚ ਤਿਲਕ ਰਾਜ ਸਤੀਜਾ, ਰਜਿੰਦਰ ਗੋਇਲ, ਸੁਰਿੰਦਰ ਸਿੰਘ ਸੋਢੀ, ਰਾਜ ਕੁਮਾਰ ਬਾਂਸਲ, ਮਾਸਟਰ ਸਤਦੇਵ ਸ਼ਰਮਾ, ਬਲਦੇਵ ਰਾਜ ਮਦਾਨ, ਗੋਬਿੰਦਰ ਸ਼ਰਮਾ, ਕਿਸ਼ੋਰੀ ਲਾਲ, ਜਤਿੰਦਰ ਗੁਪਤਾ, ਜਨਕ ਰਾਜ ਜੋਸ਼ੀ, ਬਲਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

