DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਦਾ ਐਲਾਨ

ਕੇਂਦਰ ਚਲਾਉਣ ਵਾਲੀ ਕੰਪਨੀ ’ਤੇ 70 ਲੱਖ ਦਾ ਜੁਰਮਾਨਾ ਮੁਲਾਜ਼ਮਾਂ ਤੋਂ ਵਸੂਲਣ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਮੰਗ ਪੱਤਰ ਸੌਂਪਦੇ ਹੋਏ ਸੇਵਾ ਕੇਂਦਰ ਮੁਲਾਜ਼ਮ।
Advertisement

ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਤਨਖਾਹਾਂ ’ਚ ਕਟੌਤੀ ਕਾਰਨ ਰੋਸ ਸਿਖਰ ’ਤੇ ਪਹੁੰਚ ਗਿਆ ਹੈ। ਮੁਲਾਜ਼ਮਾਂ ਨੇ ਸਬੰਧਤ ਕੰਪਨੀ ਅਤੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਸਣੇ ਉੱਚ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਈ-ਮੇਲ ਕਰਕੇ 70 ਲੱਖ ਰੁਪਏ ਦਾ ਜੁਰਮਾਨਾ ਸਿੱਧਾ ਕਰਮਚਾਰੀਆਂ ਤੋਂ ਵਸੂਲਣ ਦਾ ਦੋਸ਼ ਲਾਇਆ ਹੈ। ਇਸ ਵਿੱਚ ਕੰਪਿਊਟਰ ਅਪਰੇਟਰ, ਹੈਲਪ ਡੈਸਕ ਕਰਮਚਾਰੀ ਅਤੇ ਸਕਿਉਰਿਟੀ ਗਾਰਡ ਵੀ ਸ਼ਾਮਲ ਹਨ। ਆਪਣੇ ਦੋਸ਼ ਵਿੱਚ ਜਥੇਬੰਦੀ ਨੇ ਕਿਹਾ ਕਿ ਸੇਵਾ ਕੇਂਦਰ ਅੰਦਰ ਟੋਕਨ ਪ੍ਰੋਸੈਸ ਵਿੱਚ ਦੇਰੀ ਅਤੇ ਹੋਰ ਘਾਟਾਂ ਕਾਰਨ ਪੰਜਾਬ ਸਰਕਾਰ ਵੱਲੋਂ ਸਬੰਧਤ ਕੰਪਨੀ ਨੂੰ ਲਗਭਗ 70 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ ਸੀ ਪਰ ਕੰਪਨੀ ਵੱਲੋਂ ਉਕਤ ਘਾਟਾ ਆਪਣੇ ਮੁਲਾਜ਼ਮਾਂ ਤੋਂ ਵਸੂਲਿਆ ਜਾ ਰਿਹਾ ਹੈ ਅਤੇ ਜਿਸ ਕਾਰਨ ਤਨਖਾਹਾਂ ਘੱਟ ਦਿੱਤੀਆਂ ਜਾ ਰਹੀਆਂ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕੰਪਨੀ ਦੀ ਇਹ ਕਾਰਵਾਈ ਨਾ ਸਿਰਫ਼ ਗੈਰਕਾਨੂੰਨੀ ਹੈ, ਬਲਕਿ ਮਜ਼ਦੂਰ ਹੱਕਾਂ ਦੀ ਖੁੱਲ੍ਹੀ ਉਲੰਘਣਾ ਵੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਤਨਖਾਹਾਂ ਸਮੇਂ ਸਿਰ ਨਹੀਂ ਦਿੱਤੀਆਂ ਜਾਂਦੀਆਂ ਅਤੇ ਅਕਸਰ ਘੱਟ ਰਕਮ ਜਾਰੀ ਕੀਤੀ ਜਾਂਦੀ ਹੈ। ਇਸ ਨਾਲ ਮੁਲਾਜ਼ਮ ਆਰਥਿਕ ਤੰਗੀ ਦਾ ਸਾਹਮਣਾ ਕਰਨ ਲਈ ਮਜਬੂਰ ਹਨ। ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਮੰਗ ਪੱਤਰ ਦਿੰਦਿਆਂ ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਬਲਜਿੰਦਰ ਸਿੰਘ ਮਾਝਾ, ਵਾਈਸ ਪ੍ਰਧਾਨ ਮਨਦੀਪ ਸਿੰਘ, ਸਰਪ੍ਰਸਤ ਦਮਨ ਸੋਢੀ ਅਤੇ ਗੁਰਸੇਵਕ ਸਿੰਘ ਮੂਨਕ ਨੇ ਦੋਸ਼ ਲਗਾਇਆ ਕਿ ਕੰਪਨੀ ਦੀ ਆਪਹੁਦਰੀ ਕਰਕੇ ਮੁਲਾਜ਼ਮ ਬੇਇਨਸਾਫ਼ੀ ਦਾ ਸ਼ਿਕਾਰ ਹੋ ਰਹੇ ਹਨ। ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਕੰਪਨੀ ਦੀ ਲਾਪ੍ਰਵਾਹੀ ਅਤੇ ਦਬਾਅ ਦੇ ਖ਼ਿਲਾਫ਼ ਉਹ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ’ਤੇ ਜਾਣਗੇ। ਸੇੇਵਾ ਕੇਂਦਰ ਚਲਾਉਣ ਵਾਲੀ ਕੰਪਨੀ ਵੱਲੋਂ ਮੁਲਾਜ਼ਮਾਂ ਨੂੰ ਚਿਤਾਵਨੀ ਸੇਵਾ ਕੇਂਦਰ ਚਲਾਉਣ ਵਾਲੀ ਕੰਪਨੀ ਵੱਲੋਂ ਮੁਲਾਜ਼ਮਾਂ ਨੂੰ ਸਖ਼ਤ ਚਿਤਾਵਨੀ ਜਾਰੀ ਕਰਦਿਆਂ ਆਪਣੇ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਉਹ ਹੜਤਾਲ ਦਾ ਹਿੱਸਾ ਨਾ ਬਣਨ। ਕੰਪਨੀ ਦੀ ਮੈਨੇਜਮੈਂਟ ਨੇ ਸਪੱਸ਼ਟ ਕੀਤਾ ਹੈ ਕਿ ਜੁਰਮਾਨਿਆਂ ਬਾਰੇ ਸਰਕਾਰ ਨਾਲ ਗੱਲਬਾਤ ਜਾਰੀ ਹੈ। ਜੇ ਸਰਕਾਰ ਵੱਲੋਂ ਕੁਝ ਜੁਰਮਾਨਾ ਮੁਆਫ਼ ਕਰ ਦਿੱਤਾ ਜਾਂਦਾ ਹੈ ਤਾਂ ਉਹ ਰਕਮ ਮੁਲਾਜ਼ਮਾਂ ਨੂੰ ਵਾਪਸ ਕਰ ਦਿੱਤੀ ਜਾਵੇਗੀ। ਉਨਾਂ ਮੁਲਾਜ਼ਮਾਂ ਨੂੰ ਭੇਜੀ ਈ ਮੇਲ ਰਾਹੀਂ ਸਾਫ਼ ਕੀਤਾ ਕਿ ਕਿਸੇ ਵੀ ਮੁਲਾਜ਼ਮ ਵੱਲੋਂ ਅਨੁਸ਼ਾਸਨ ਭੰਗ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਧੂਰੀ ਸੇਵਾ ਕੇਂਦਰ ਦੇ ਕਰਮੀਆਂ ਦੀ ਹੜਤਾਲ ਅੱਜ

ਧੂਰੀ (ਨਿੱਜੀ ਪੱਤਰ ਪ੍ਰੇਰਕ): ਸੇਵਾ ਕੇਂਦਰਾਂ ਦੇ ਅਪਰੇਟਰਾਂ ਅਤੇ ਹੈਲਪਡੈਸਕ ਕਰਮਚਾਰੀਆਂ ਦੀ ਤਨਖਾਹ ਵਿੱਚ ਕੀਤੀ ਗਈ ਕਟੌਤੀ ਨੂੰ ਲੈ ਕੇ ਸਮੂਹ ਜ਼ਿਲ੍ਹਿਆਂ ਦੇ ਕਰਮਚਾਰੀਆਂ ਵੱਲੋਂ ਰੋਸ ਪ੍ਰਗਟ ਕੀਤਾ ਗਿਆ ਅਤੇ ਭਲਕ ਤੋਂ ਹੜਤਾਲ ਕਰਨ ਦਾ ਐਲਾਨ ਕੀਤਾ। ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾਉਂਦੇ ਹੋਏ ਯੂਨੀਅਨ ਵੱਲੋਂ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਗਈ। ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਸੇਵਾ ਕੇਂਦਰ ਅਪਰੇਟਰ, ਹੈਲਪਡੈਸਕ ਕਰਮਚਾਰੀ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦੇ ਵੀ ਮੌਜੂਦ ਸਨ। ਮੀਟਿੰਗ ਵਿੱਚ ਕਰਮਚਾਰੀਆਂ ਨੇ ਦੱਸਿਆ ਕਿ ਉਹ ਕੰਪਨੀ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਸਮੇਂ ਸਿਰ ਕਰਦੇ ਹਨ, ਇਸ ਦੇ ਬਾਵਜੂਦ ਕੰਪਨੀ ਵੱਲੋਂ ਤਨਖਾਹ ਵਿੱਚ ਕੀਤੀ ਕਟੌਤੀ ਉਨ੍ਹਾਂ ਨਾਲ ਬੇਇਨਸਾਫੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕੰਪਨੀ ਨੂੰ ਕੋਈ ਇਤਰਾਜ਼ ਸੀ ਤਾਂ ਚਿਤਾਵਨੀ ਦਿੱਤੀ ਜਾ ਸਕਦੀ ਸੀ ਪਰ ਸਿੱਧੀ ਤਨਖਾਹ ਕਟੌਤੀ ਕਰਨਾ ਗਲਤ ਹੈ। ਇਸ ਬੇਇਨਸਾਫੀ ਦੇ ਵਿਰੋਧ ਵਜੋਂ ਸੇਵਾ ਕੇਂਦਰ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਕਰਨ ਦਾ ਮਤਾ ਪਾਸ ਕਰ ਦਿੱਤਾ ਹੈ।

Advertisement
Advertisement
×