ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਮੋਰਚੇ ਦੀ ਚਿਤਾਵਨੀ
ਸੇਵਾ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਦੀ ਜਥੇਬੰਦੀ ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੀ ਸੂਬਾਈ ਮੀਟਿੰਗ ਇੱਥੇ ਸੇਵਾ ਕੇਂਦਰ ਵਿੱਚ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ, ਸਰਪ੍ਰਸਤ ਗੁਰਸੇਵਕ ਸਿੰਘ ਚਹਿਲ, ਦਮਨਜੀਤ ਸਿੰਘ ਸੋਢੀ ਅਤੇ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਸੇਵਾ...
Advertisement
ਸੇਵਾ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਦੀ ਜਥੇਬੰਦੀ ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੀ ਸੂਬਾਈ ਮੀਟਿੰਗ ਇੱਥੇ ਸੇਵਾ ਕੇਂਦਰ ਵਿੱਚ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ, ਸਰਪ੍ਰਸਤ ਗੁਰਸੇਵਕ ਸਿੰਘ ਚਹਿਲ, ਦਮਨਜੀਤ ਸਿੰਘ ਸੋਢੀ ਅਤੇ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਮੰਗਾਂ ਦਾ ਹੱਲ ਨਾ ਕਰਨ ’ਤੇ ਰੋਸ ਜਤਾਇਆ ਗਿਆ। ਉਨ੍ਹਾਂ ਐਲਾਨ ਕੀਤਾ ਕਿ ਜੇ ਪੰਜਾਬ ਸਰਕਾਰ ਨੇ 25 ਮਈ ਤੱਕ ਮੰਗਾਂ ਦਾ ਹੱਲ ਨਾ ਕੀਤਾ, ਤਾਂ 26 ਮਈ ਤੋਂ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ (ਡੀ ਸੀ) ਕੰਪਲੈਕਸ ਵਿੱਚ ਸੂਬਾ ਪੱਧਰੀ ਮੋਰਚਾ ਲਾਇਆ ਜਾਵੇਗਾ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਨੇ ਦੱਸਿਆ ਕਿ ਮੁਲਾਜ਼ਮ ਪਿਛਲੇ 10 ਸਾਲਾਂ ਤੋਂ ਠੇਕੇਦਾਰੀ ਸਿਸਟਮ ਤਹਿਤ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ।
Advertisement
Advertisement
×

