ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜ਼ਿਲ੍ਹਾ ਤੇ ਸੂਬਾ ਡੈਲੀਗੇਟਾਂ ਦੀ ਚੋਣ ਲਈ ਇਜਲਾਸ ਅੱਜ

ਪੰਥਕ ਸਿਧਾਂਤਾਂ, ਰਵਾਇਤਾਂ ਤੇ ਪੰਜਾਬ ਨੂੰ ਸਮਰਪਿਤ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ: ਢੀਂਡਸਾ
Advertisement

ਸਾਬਕਾ ਵਿੱਤ ਮੰਤਰੀ ਤੇ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ 21 ਤੋਂ 30 ਜੁਲਾਈ ਤੱਕ ਮੀਟਿੰਗਾਂ ਕਰ ਕੇ ਜ਼ਿਲ੍ਹਾ ਅਤੇ ਸਟੇਟ ਡੈਲੀਗੇਟਾਂ ਦੀ ਚੋਣ ਕੀਤੀ ਜਾਵੇਗੀ। ਇਸ ਤੋਂ ਬਾਅਦ 11 ਅਗਸਤ ਨੂੰ ਅੰਮ੍ਰਿਤਸਰ ਵਿੱਚ ਹੋਣ ਵਾਲੇ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋਵੇਗੀ ਅਤੇ ਨਵਾਂ ਪ੍ਰਧਾਨ ਪੰਥਕ ਸਿਧਾਂਤਾਂ, ਰਵਾਇਤਾਂ ਅਤੇ ਪੰਜਾਬ ਨੂੰ ਸਮਰਪਿਤ ਹੋਵੇਗਾ।

ਅੱਜ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਸੋਚ ਨੂੰ ਪ੍ਰਚੰਡ ਕਰਨ ਦਾ ਇਰਾਦਾ ਰੱਖਣ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਡੈਲੀਗੇਟ ਇਜਲਾਸਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪੁੱਜਣ ਦੀ ਅਪੀਲ ਕਰਦਿਆਂ ਕਿਹਾ ਕਿ ਅਕਾਲੀ ਸੋਚ ਨੂੰ ਪਿਆਰ ਕਰਨ ਵਾਲੇ ਸਮੂਹ ਮੈਂਬਰਾਂ ਦੀ ਰਾਇ ਸਦਕਾ ਪੰਥਕ ਸਿਧਾਂਤਾਂ, ਰਵਾਇਤਾਂ ਤੇ ਪੰਜਾਬ ਨੂੰ ਸਮਰਪਿਤ ਯੋਗ ਪ੍ਰਧਾਨ ਬਣੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸੁਰਜੀਤੀ ਲਈ ਬਣਾਈ ਗਈ ਭਰਤੀ ਕਮੇਟੀ ਵੱਲੋਂ ਮੈਂਬਰਸ਼ਿਪ ਮੁਕੰਮਲ ਕਰ ਲਈ ਗਈ ਹੈ ਅਤੇ ਹੁਣ 21 ਤੋਂ 30 ਜੁਲਾਈ ਤੱਕ ਸੂਬੇ ਭਰ ਵਿੱਚ ਮੀਟਿੰਗਾਂ ਕਰ ਕੇ ਜ਼ਿਲ੍ਹਾ ਅਤੇ ਸੂਬਾ ਡੈਲੀਗੇਟ ਚੁਣੇ ਜਾਣਗੇ ਜਿਸ ਤੋਂ ਬਾਅਦ 11 ਅਗਸਤ ਨੂੰ ਹੋਣ ਵਾਲੇ ਜਨਰਲ ਇਜਲਾਸ ਵਿੱਚ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਇੰਨ-ਬਿੰਨ੍ਹ ਪਾਲਣਾ ਕਰਦਿਆਂ ਸਮੁੱਚੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ।

Advertisement

ਸ੍ਰੀ ਢੀਂਡਸਾ ਨੇ ਦੱਸਿਆ ਕਿ ਪੰਜ ਮੈਂਬਰੀ ਭਰਤੀ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਭਲਕੇ 21 ਜੁਲਾਈ ਨੂੰ ਹਲਕਾ ਅਮਰਗੜ੍ਹ ਵਿੱਚ ਅਤੇ ਹਲਕਾ ਮਾਲੇਰਕੋਟਲਾ ਵਿੱਚ, 22 ਜੁਲਾਈ ਨੂੰ ਹਲਕਾ ਧੂਰੀ, ਹਲਕਾ ਸੁਨਾਮ ਅਤੇ ਹਲਕਾ ਸੰਗਰੂਰ ਵਿੱਚ ਅਤੇ 23 ਜੁਲਾਈ ਨੂੰ ਹਲਕਾ ਦਿੜਬਾ ਅਤੇ ਹਲਕਾ ਮੂਨਕ ਵਿੱਚ ਡੈਲੀਗੇਟ ਇਜਲਾਸ ਹੋ ਰਹੇ ਹਨ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਅਕਾਲੀ ਦਲ ਦੀ ਸੁਰਜੀਤੀ ਲਈ ਹੋਣ ਵਾਲੇ ਡੈਲੀਗੇਟ ਇਜਲਾਸਾਂ ਵਿੱਚ ਸਹਿਯੋਗ ਦਿੱਤਾ ਜਾਵੇ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਬਣ ਕੇ ਸਾਹਮਣੇ ਆਵੇ।

Advertisement