
ਸੰਗਰੂਰ ’ਚ ਲੱਗੀ ਲੋਕ ਅਦਾਲਤ ’ਚ ਕੇਸਾਂ ਦੀ ਸੁਣਵਾਈ ਕਰਦੇ ਹੋਏ ਜੱਜ। -ਫੋਟੋ: ਲਾਲੀ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਮਾਰਚ
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਰਾਜਿੰਦਰ ਸਿੰਘ ਰਾਏ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਪੀਐੱਸ ਕਾਲੇਕਾ ਦੀ ਦੇਖਰੇਖ ਹੇਠ ਸਥਾਨਕ ਜ਼ਿਲ੍ਹਾ ਅਦਾਲਤ ਅਤੇ ਉਪ ਮੰਡਲ ਪੱਧਰ ’ਤੇ ਸੁਨਾਮ, ਮੂਨਕ, ਧੂਰੀ ਅਤੇ ਮਾਲੇਰਕੋਟਲਾ ਵਿੱਚ ਲੋਕ ਅਦਾਲਤ ਲਗਾਈ ਗਈ। ਲੋਕ ਅਦਾਲਤ ਵਿੱਚ ਕੁੱਲ 281 ਕੇਸ ਨਿਪਟਾਰੇ ਲਈ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 43 ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਲੋਕ ਅਦਾਲਤ ਦੌਰਾਨ 2,47,85,370/- ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਮੌਕੇ ਸ੍ਰੀ ਰਾਜਿੰਦਰ ਸਿੰਘ ਰਾਏਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਜਿਨ੍ਹਾਂ ਵਿੱਚ ਮੋਟਰ ਐਕਸੀਡੈਂਟ ਕਲੇਮ, ਲੈਂਡ ਇਕਉਈਸ਼ਨ ਕੇਸ ਅਤੇ ਪਰਿਵਾਰਕ ਝਗੜਿਆਂ (ਘਰੇਲੂ ਹਿੰਸਾ ਐਕਟ ਸਮੇਤ ਸਾਰੀਆਂ ਕੈਟੇਗਰੀਆਂ) ਆਦਿ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ’ਤੇ ਕੁੱਲ 5 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ’ਤੇ ਕੁੱਲ 4 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ